2ਉਸ ਨੇ ਇੱਕ ਗ਼ਰੀਬ ਵਿਧਵਾ ਨੂੰ ਤਾਂਬੇ ਦੇ ਦੋ ਛੋਟੇ ਸਿੱਕਿਆਂ ਨੂੰ ਦਾਨ ਲਈ ਪਾਉਂਦੇ ਵੇਖਿਆ।
3ਉਸ ਨੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਸ ਗ਼ਰੀਬ ਵਿਧਵਾ ਨੇ ਸਾਰੇ ਲੋਕਾਂ ਤੋਂ ਜ਼ਿਆਦਾ ਦਾਨ ਪਾਇਆ ਹੈ।
4ਇਹ ਸਾਰੇ ਲੋਕਾਂ ਨੇ ਆਪਣੀ ਦੌਲਤ ਵਿੱਚੋਂ ਆਪਣੇ ਦਾਨ ਦਿੱਤੇ, ਪਰ ਇਸ ਵਿਧਵਾ ਨੇ ਆਪਣੀ ਗ਼ਰੀਬੀ ਵਿੱਚੋਂ ਆਪਣੀ ਸਾਰੀ ਜੀਵਨ ਪੂੰਜੀ ਦੇ ਦਿੱਤੀ ਹੈ।”
5ਉਹਨਾਂ ਦੇ ਕੁਝ ਚੇਲੇ ਇਸ ਬਾਰੇ ਚਰਚਾ ਕਰ ਰਹੇ ਸਨ ਕਿ ਕਿਵੇਂ ਹੈਕਲ ਨੂੰ ਸੁੰਦਰ ਪੱਥਰਾਂ ਨਾਲ ਅਤੇ ਪਰਮੇਸ਼ਵਰ ਨੂੰ ਸਮਰਪਤ ਤੋਹਫ਼ਿਆਂ ਨਾਲ ਸਜਾਇਆ ਗਿਆ ਸੀ। ਪਰ ਯਿਸ਼ੂ ਨੇ ਕਿਹਾ,
6“ਤੁਸੀਂ ਇੱਥੇ ਜੋ ਚੀਜ਼ਾ ਵੇਖਦੇ ਹੋ, ਉਹ ਸਮਾਂ ਆਵੇਗਾ ਜਦੋਂ ਇੱਕ ਪੱਥਰ ਦੂਜੇ ਪੱਥਰ ਤੇ ਨਹੀਂ ਛੱਡਿਆ ਜਾਵੇਗਾ, ਉਹਨਾਂ ਵਿੱਚੋਂ ਹਰ ਇੱਕ ਜ਼ਮੀਨ ਤੇ ਸੁੱਟ ਦਿੱਤਾ ਜਾਵੇਗਾ।”