ਲੂਕਸ 22

ਯਿਸ਼ੂ ਨੇ ਜਵਾਬ ਦਿੱਤਾ, “ਜਿਵੇਂ ਹੀ ਤੁਸੀਂ ਸ਼ਹਿਰ ਵਿੱਚ ਦਾਖਲ ਹੋਵੋਗੇ, ਤਾਂ ਇੱਕ ਆਦਮੀ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਸ ਦਾ ਪਿੱਛਾ ਕਰਦੇ ਤੁਸੀਂ ਉਸ ਘਰ ਨੂੰ ਜਾਣਾ ਜਿਸ ਵਿੱਚ ਉਹ ਦਾਖਲ ਹੁੰਦਾ ਹੈ,

Luke 22:10 (UKJV) And he said unto them, Behold, when all of you are entered into the city, there shall a man meet you, bearing a pitcher of water; follow him into the house where he enters in.

8ਯਿਸ਼ੂ ਨੇ ਪਤਰਸ ਅਤੇ ਯੋਹਨ ਨੂੰ ਇਹ ਕਹਿ ਕੇ ਭੇਜਿਆ, “ਜਾਓ ਅਤੇ ਸਾਡੇ ਲਈ ਪਸਾਹ ਦੇ ਭੋਜਨ ਦੀ ਤਿਆਰੀਆਂ ਕਰੋ।”

9ਉਹਨਾਂ ਨੇ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਇਸ ਦੀ ਤਿਆਰੀ ਕਰੀਏ?”

10ਯਿਸ਼ੂ ਨੇ ਜਵਾਬ ਦਿੱਤਾ, “ਜਿਵੇਂ ਹੀ ਤੁਸੀਂ ਸ਼ਹਿਰ ਵਿੱਚ ਦਾਖਲ ਹੋਵੋਗੇ, ਤਾਂ ਇੱਕ ਆਦਮੀ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਸ ਦਾ ਪਿੱਛਾ ਕਰਦੇ ਤੁਸੀਂ ਉਸ ਘਰ ਨੂੰ ਜਾਣਾ ਜਿਸ ਵਿੱਚ ਉਹ ਦਾਖਲ ਹੁੰਦਾ ਹੈ,

11ਅਤੇ ਘਰ ਦੇ ਮਾਲਕ ਨੂੰ ਕਹਿਣਾ, ‘ਗੁਰੂ ਜੀ ਪੁੱਛਦੇ ਹਨ, ਉਹ ਕਮਰਾ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਨਾਲ ਪਸਾਹ ਦਾ ਭੋਜਨ ਖਾਵਾਂਗਾ?’

12ਉਹ ਤੁਹਾਨੂੰ ਉੱਪਰ ਇੱਕ ਵੱਡਾ ਕਮਰਾ ਸਜਾਇਆ ਹੋਇਆ ਦਿਖਾਏਗਾ। ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.