15ਅਤੇ ਯਿਸ਼ੂ ਨੇ ਰਸੂਲਾਂ ਨੂੰ ਕਿਹਾ, “ਮੇਰੀ ਬੜੀ ਇੱਛਾ ਸੀ ਕਿ ਮੈਂ ਦੁੱਖ ਭੋਗਣ ਤੋਂ ਪਹਿਲਾਂ ਤੁਹਾਡੇ ਨਾਲ ਇਹ ਪਸਾਹ ਦਾ ਭੋਜਨ ਖਾਵਾਂ।
16ਮੈਂ ਤੁਹਾਨੂੰ ਦੱਸਦਾ ਹਾਂ, ਜਦੋਂ ਤੱਕ ਇਹ ਪਰਮੇਸ਼ਵਰ ਦੇ ਰਾਜ ਵਿੱਚ ਸੰਪੂਰਣ ਨਹੀਂ ਹੁੰਦਾ ਤਦ ਤੱਕ ਮੈਂ ਇਸ ਨੂੰ ਦੁਬਾਰਾ ਨਹੀਂ ਖਾਵਾਂਗਾ।”
17ਪਿਆਲਾ ਲੈਣ ਤੋਂ ਬਾਅਦ, ਉਹਨਾਂ ਨੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਇਸ ਨੂੰ ਲਓ ਅਤੇ ਆਪਸ ਵਿੱਚ ਵੰਡ ਲਵੋ।
18ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਪਰਮੇਸ਼ਵਰ ਦਾ ਰਾਜ ਨਹੀਂ ਆਉਂਦਾ ਤੱਦ ਤੀਕ ਮੈਂ ਇਸ ਦਾਖ ਦੇ ਰਸ ਵਿੱਚੋਂ ਕਦੇ ਨਹੀਂ ਪੀਵਾਂਗਾ।”
19ਅਤੇ ਯਿਸ਼ੂ ਨੇ ਰੋਟੀ ਲਈ, ਪਰਮੇਸ਼ਵਰ ਦਾ ਧੰਨਵਾਦ ਕਰ ਕੇ ਤੋੜੀ ਅਤੇ ਉਹਨਾਂ ਨੂੰ ਦੇ ਕੇ ਕਿਹਾ, “ਇਹ ਮੇਰਾ ਸਰੀਰ ਹੈ, ਜੋ ਤੁਹਾਡੇ ਬਦਲੇ ਦਿੱਤਾ ਗਿਆ ਹੈ; ਇਹ ਮੇਰੀ ਯਾਦਗੀਰੀ ਲਈ ਕਰਿਆ ਕਰੋ।”