ਲੂਕਸ 22

ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਪਰਮੇਸ਼ਵਰ ਦਾ ਰਾਜ ਨਹੀਂ ਆਉਂਦਾ ਤੱਦ ਤੀਕ ਮੈਂ ਇਸ ਦਾਖ ਦੇ ਰਸ ਵਿੱਚੋਂ ਕਦੇ ਨਹੀਂ ਪੀਵਾਂਗਾ।”

Luke 22:18 (UKJV) For I say unto you, I will not drink of the fruit of the vine, until the kingdom of God shall come.

16ਮੈਂ ਤੁਹਾਨੂੰ ਦੱਸਦਾ ਹਾਂ, ਜਦੋਂ ਤੱਕ ਇਹ ਪਰਮੇਸ਼ਵਰ ਦੇ ਰਾਜ ਵਿੱਚ ਸੰਪੂਰਣ ਨਹੀਂ ਹੁੰਦਾ ਤਦ ਤੱਕ ਮੈਂ ਇਸ ਨੂੰ ਦੁਬਾਰਾ ਨਹੀਂ ਖਾਵਾਂਗਾ।”

17ਪਿਆਲਾ ਲੈਣ ਤੋਂ ਬਾਅਦ, ਉਹਨਾਂ ਨੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਇਸ ਨੂੰ ਲਓ ਅਤੇ ਆਪਸ ਵਿੱਚ ਵੰਡ ਲਵੋ।

18ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਪਰਮੇਸ਼ਵਰ ਦਾ ਰਾਜ ਨਹੀਂ ਆਉਂਦਾ ਤੱਦ ਤੀਕ ਮੈਂ ਇਸ ਦਾਖ ਦੇ ਰਸ ਵਿੱਚੋਂ ਕਦੇ ਨਹੀਂ ਪੀਵਾਂਗਾ।”

19ਅਤੇ ਯਿਸ਼ੂ ਨੇ ਰੋਟੀ ਲਈ, ਪਰਮੇਸ਼ਵਰ ਦਾ ਧੰਨਵਾਦ ਕਰ ਕੇ ਤੋੜੀ ਅਤੇ ਉਹਨਾਂ ਨੂੰ ਦੇ ਕੇ ਕਿਹਾ, “ਇਹ ਮੇਰਾ ਸਰੀਰ ਹੈ, ਜੋ ਤੁਹਾਡੇ ਬਦਲੇ ਦਿੱਤਾ ਗਿਆ ਹੈ; ਇਹ ਮੇਰੀ ਯਾਦਗੀਰੀ ਲਈ ਕਰਿਆ ਕਰੋ।”

20ਇਸੇ ਤਰ੍ਹਾਂ, ਰਾਤ ਦੇ ਭੋਜਨ ਤੋਂ ਬਾਅਦ, ਯਿਸ਼ੂ ਨੇ ਪਿਆਲਾ ਲਿਆ ਅਤੇ ਕਿਹਾ, “ਇਹ ਪਿਆਲਾ ਮੇਰੇ ਲਹੂ ਵਿੱਚ ਨਵੀਂ ਵਾਚਾ ਹੈ, ਜਿਹੜਾ ਕਿ ਤੁਹਾਡੇ ਲਈ ਵਹਾਇਆ ਜਾਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.