19ਅਤੇ ਯਿਸ਼ੂ ਨੇ ਰੋਟੀ ਲਈ, ਪਰਮੇਸ਼ਵਰ ਦਾ ਧੰਨਵਾਦ ਕਰ ਕੇ ਤੋੜੀ ਅਤੇ ਉਹਨਾਂ ਨੂੰ ਦੇ ਕੇ ਕਿਹਾ, “ਇਹ ਮੇਰਾ ਸਰੀਰ ਹੈ, ਜੋ ਤੁਹਾਡੇ ਬਦਲੇ ਦਿੱਤਾ ਗਿਆ ਹੈ; ਇਹ ਮੇਰੀ ਯਾਦਗੀਰੀ ਲਈ ਕਰਿਆ ਕਰੋ।”
20ਇਸੇ ਤਰ੍ਹਾਂ, ਰਾਤ ਦੇ ਭੋਜਨ ਤੋਂ ਬਾਅਦ, ਯਿਸ਼ੂ ਨੇ ਪਿਆਲਾ ਲਿਆ ਅਤੇ ਕਿਹਾ, “ਇਹ ਪਿਆਲਾ ਮੇਰੇ ਲਹੂ ਵਿੱਚ ਨਵੀਂ ਵਾਚਾ ਹੈ, ਜਿਹੜਾ ਕਿ ਤੁਹਾਡੇ ਲਈ ਵਹਾਇਆ ਜਾਂਦਾ ਹੈ।
21ਪਰ ਉਸ ਦਾ ਹੱਥ ਜਿਹੜਾ ਮੈਨੂੰ ਧੋਖਾ ਦੇਵੇਗਾ, ਮੇਰੇ ਨਾਲ ਹੀ ਮੇਜ਼ ਤੇ ਹੈ।
22ਮਨੁੱਖ ਦਾ ਪੁੱਤਰ ਉਵੇਂ ਹੀ ਮਰੇਗਾ ਜਿਵੇਂ ਇਸ ਦਾ ਹੁਕਮ ਦਿੱਤਾ ਗਿਆ ਹੈ। ਪਰ ਲਾਹਨਤ ਹੈ ਉਸ ਮਨੁੱਖ ਤੇ ਜਿਹੜਾ ਉਸ ਨੂੰ ਧੋਖਾ ਦੇਵੇਗਾ!”
23ਉਹਨਾਂ ਨੇ ਆਪਸ ਵਿੱਚ ਇਹ ਪੁੱਛਣਾ ਸ਼ੁਰੂ ਕਰ ਦਿੱਤਾ ਕਿ ਉਹਨਾਂ ਵਿੱਚੋਂ ਕੌਣ ਹੈ ਜੋ ਇਸ ਤਰ੍ਹਾਂ ਕਰੇਂਗਾ।