24ਉਹਨਾਂ ਵਿਚਕਾਰ ਇਹ ਵਿਵਾਦ ਵੀ ਪੈਦਾ ਹੋਇਆ ਕਿ ਉਹਨਾਂ ਵਿੱਚੋਂ ਸਭ ਤੋਂ ਵੱਡਾ ਕੌਣ ਹੈ।
25ਯਿਸ਼ੂ ਨੇ ਉਹਨਾਂ ਨੂੰ ਆਖਿਆ, “ਗ਼ੈਰ-ਯਹੂਦੀਆਂ ਦੇ ਰਾਜੇ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ। ਅਤੇ ਜੋ ਉਹਨਾਂ ਉੱਤੇ ਅਧਿਕਾਰ ਜਮਾਉਂਦੇ ਉਹ ਆਪਣੇ ਆਪ ਨੂੰ ਲਾਭਦਾਇਕ ਕਹਿੰਦੇ ਹਨ।
26ਪਰ ਤੁਸੀਂ ਉਸ ਵਰਗੇ ਨਾ ਹੋਵੋ। ਇਸ ਦੀ ਬਜਾਏ, ਜੋ ਕੋਈ ਤੁਹਾਡੇ ਵਿੱਚੋਂ ਸਾਰਿਆਂ ਨਾਲੋਂ ਵੱਡਾ ਹੈ ਉਹ ਛੋਟੇ ਵਾਂਗ ਬਣ ਜਾਵੇ, ਅਤੇ ਜਿਹੜਾ ਰਾਜ ਕਰਦਾ ਹੈ ਉਹੋ ਇੱਕ ਸੇਵਕ ਜਿਹਾ ਬਣੇ।
27ਕੌਣ ਵੱਡਾ ਹੈ, ਉਹ ਜਿਹੜਾ ਮੇਜ਼ ਤੇ ਬੈਠਾ ਹੈ ਜਾਂ ਜਿਹੜਾ ਸੇਵਾ ਕਰਦਾ ਹੈ? ਕੀ ਉਹ ਨਹੀਂ ਜੋ ਮੇਜ਼ ਤੇ ਬੈਠਾ ਹੈ? ਪਰ ਮੈਂ ਤੁਹਾਡੇ ਵਿੱਚ ਇੱਕ ਸੇਵਕ ਦੀ ਤਰ੍ਹਾਂ ਹਾਂ।
28ਤੁਸੀਂ ਉਹ ਲੋਕ ਹੋ ਜੋ ਮੇਰੇ ਔਖੇ ਵੇਲੇ ਵਿੱਚ ਮੇਰੇ ਨਾਲ ਖੜ੍ਹੇ ਹੋ।