26ਪਰ ਤੁਸੀਂ ਉਸ ਵਰਗੇ ਨਾ ਹੋਵੋ। ਇਸ ਦੀ ਬਜਾਏ, ਜੋ ਕੋਈ ਤੁਹਾਡੇ ਵਿੱਚੋਂ ਸਾਰਿਆਂ ਨਾਲੋਂ ਵੱਡਾ ਹੈ ਉਹ ਛੋਟੇ ਵਾਂਗ ਬਣ ਜਾਵੇ, ਅਤੇ ਜਿਹੜਾ ਰਾਜ ਕਰਦਾ ਹੈ ਉਹੋ ਇੱਕ ਸੇਵਕ ਜਿਹਾ ਬਣੇ।
27ਕੌਣ ਵੱਡਾ ਹੈ, ਉਹ ਜਿਹੜਾ ਮੇਜ਼ ਤੇ ਬੈਠਾ ਹੈ ਜਾਂ ਜਿਹੜਾ ਸੇਵਾ ਕਰਦਾ ਹੈ? ਕੀ ਉਹ ਨਹੀਂ ਜੋ ਮੇਜ਼ ਤੇ ਬੈਠਾ ਹੈ? ਪਰ ਮੈਂ ਤੁਹਾਡੇ ਵਿੱਚ ਇੱਕ ਸੇਵਕ ਦੀ ਤਰ੍ਹਾਂ ਹਾਂ।
28ਤੁਸੀਂ ਉਹ ਲੋਕ ਹੋ ਜੋ ਮੇਰੇ ਔਖੇ ਵੇਲੇ ਵਿੱਚ ਮੇਰੇ ਨਾਲ ਖੜ੍ਹੇ ਹੋ।
29ਅਤੇ ਮੈਂ ਤੁਹਾਨੂੰ ਇੱਕ ਰਾਜ ਦਿੰਦਾ ਹਾਂ, ਜਿਵੇਂ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ,
30ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੇ ਮੇਜ਼ ਤੇ ਬੈਠ ਕੇ ਖਾ ਸਕੋ ਅਤੇ ਸਿੰਘਾਸਣਾਂ ਤੇ ਬਿਰਾਜਮਾਨ ਹੋ ਕੇ ਇਸਰਾਏਲ ਦੇ ਬਾਰ੍ਹਾਂ ਗੋਤਾਂ ਦਾ ਨਿਆਂ ਕਰੋ।