34ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੈਨੂੰ ਦੱਸਦਾ ਹਾਂ, ਪਤਰਸ, ਅੱਜ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਕਿ ਮੈਂ ਉਸ ਨੂੰ ਨਹੀਂ ਜਾਣਦਾ।”
35ਤਦ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਜਦੋਂ ਮੈਂ ਤੁਹਾਨੂੰ ਬਿਨ੍ਹਾਂ ਪੈਸੇ, ਬਿਨ੍ਹਾਂ ਝੋਲੇ ਅਤੇ ਬਿਨ੍ਹਾਂ ਜੁੱਤੀਆਂ ਦੇ ਭੇਜਿਆਂ ਸੀ, ਕੀ ਤੁਹਾਨੂੰ ਕਿਸੇ ਚੀਜ਼ ਦੀ ਘਾਟ ਸੀ?” ਉਹਨਾਂ ਨੇ ਉੱਤਰ ਦਿੱਤਾ, “ਕਿਸੇ ਚੀਜ਼ ਦੀ ਨਹੀਂ।”
36ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਰ ਹੁਣ ਜੇ ਤੁਹਾਡੇ ਕੋਲ ਬਟੂਆ ਹੈ ਤਾਂ ਇਸ ਨੂੰ ਲੈ ਲਵੋ ਅਤੇ ਝੋਲਾ ਵੀ ਲਵੋ ਅਤੇ ਜੇ ਤੁਹਾਡੇ ਕੋਲ ਤਲਵਾਰ ਨਹੀਂ ਹੈ, ਤਾਂ ਆਪਣੇ ਕੱਪੜੇ ਵੇਚ ਕੇ ਇੱਕ ਤਲਵਾਰ ਖਰੀਦੋ।
37ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ: ‘ਅਤੇ ਉਹ ਅਪਰਾਧੀਆਂ ਨਾਲ ਗਿਣਿਆ ਗਿਆ,’ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਮੇਰੇ ਵਿੱਚ ਪੂਰਾ ਹੋਣਾ ਜ਼ਰੂਰੀ ਹੈ। ਹਾਂ, ਮੇਰੇ ਬਾਰੇ ਜੋ ਲਿਖਿਆ ਗਿਆ ਹੈ ਉਹ ਇਸ ਦੀ ਪੂਰਤੀ ਉੱਤੇ ਪਹੁੰਚ ਰਿਹਾ ਹੈ।”
38ਚੇਲਿਆਂ ਨੇ ਕਿਹਾ, “ਵੇਖੋ, ਪ੍ਰਭੂ ਜੀ ਇੱਥੇ ਦੋ ਤਲਵਾਰਾਂ ਹਨ।” ਉਸ ਨੇ ਜਵਾਬ ਦਿੱਤਾ, “ਇਹ ਕਾਫ਼ੀ ਹੈ।”