38ਚੇਲਿਆਂ ਨੇ ਕਿਹਾ, “ਵੇਖੋ, ਪ੍ਰਭੂ ਜੀ ਇੱਥੇ ਦੋ ਤਲਵਾਰਾਂ ਹਨ।” ਉਸ ਨੇ ਜਵਾਬ ਦਿੱਤਾ, “ਇਹ ਕਾਫ਼ੀ ਹੈ।”
39ਯਿਸ਼ੂ ਹਮੇਸ਼ਾ ਦੀ ਤਰ੍ਹਾਂ ਜ਼ੈਤੂਨ ਦੇ ਪਹਾੜ ਨੂੰ ਗਏ ਅਤੇ ਉਸ ਦੇ ਚੇਲੇ ਉਹ ਦੇ ਮਗਰ ਹੋ ਤੁਰੇ।
40ਉਸ ਜਗ੍ਹਾ ਤੇ ਪਹੁੰਚ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ।”
41ਤਦ ਯਿਸ਼ੂ ਚੇਲਿਆਂ ਤੋਂ ਥੋੜ੍ਹੀ ਦੂਰੀ ਲਗਭਗ ਤੀਹ ਫੁੱਟ ਤੇ ਗਏ ਅਤੇ ਉਸ ਨੇ ਗੋਡੇ ਟੇਕ ਕੇ ਇਹ ਪ੍ਰਾਰਥਨਾ ਕੀਤੀ:
42“ਹੇ ਪਿਤਾ ਜੀ, ਜੇ ਤੁਸੀਂ ਚਾਹੋ ਤਾਂ ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਮੇਰੀ ਮਰਜ਼ੀ ਨਹੀਂ, ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।”