ਲੂਕਸ 22

ਤਦ ਯਿਸ਼ੂ ਚੇਲਿਆਂ ਤੋਂ ਥੋੜ੍ਹੀ ਦੂਰੀ ਲਗਭਗ ਤੀਹ ਫੁੱਟ ਤੇ ਗਏ ਅਤੇ ਉਸ ਨੇ ਗੋਡੇ ਟੇਕ ਕੇ ਇਹ ਪ੍ਰਾਰਥਨਾ ਕੀਤੀ:

Luke 22:41 (UKJV) And he was withdrawn from them about a stone's cast, and kneeled down, and prayed,

39ਯਿਸ਼ੂ ਹਮੇਸ਼ਾ ਦੀ ਤਰ੍ਹਾਂ ਜ਼ੈਤੂਨ ਦੇ ਪਹਾੜ ਨੂੰ ਗਏ ਅਤੇ ਉਸ ਦੇ ਚੇਲੇ ਉਹ ਦੇ ਮਗਰ ਹੋ ਤੁਰੇ।

40ਉਸ ਜਗ੍ਹਾ ਤੇ ਪਹੁੰਚ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ।”

41ਤਦ ਯਿਸ਼ੂ ਚੇਲਿਆਂ ਤੋਂ ਥੋੜ੍ਹੀ ਦੂਰੀ ਲਗਭਗ ਤੀਹ ਫੁੱਟ ਤੇ ਗਏ ਅਤੇ ਉਸ ਨੇ ਗੋਡੇ ਟੇਕ ਕੇ ਇਹ ਪ੍ਰਾਰਥਨਾ ਕੀਤੀ:

42“ਹੇ ਪਿਤਾ ਜੀ, ਜੇ ਤੁਸੀਂ ਚਾਹੋ ਤਾਂ ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਮੇਰੀ ਮਰਜ਼ੀ ਨਹੀਂ, ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।”

43ਸਵਰਗ ਤੋਂ ਇੱਕ ਦੂਤ ਨੇ ਆ ਕੇ ਉਸ ਨੂੰ ਸਹਾਰਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.