40ਉਸ ਜਗ੍ਹਾ ਤੇ ਪਹੁੰਚ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ।”
41ਤਦ ਯਿਸ਼ੂ ਚੇਲਿਆਂ ਤੋਂ ਥੋੜ੍ਹੀ ਦੂਰੀ ਲਗਭਗ ਤੀਹ ਫੁੱਟ ਤੇ ਗਏ ਅਤੇ ਉਸ ਨੇ ਗੋਡੇ ਟੇਕ ਕੇ ਇਹ ਪ੍ਰਾਰਥਨਾ ਕੀਤੀ:
42“ਹੇ ਪਿਤਾ ਜੀ, ਜੇ ਤੁਸੀਂ ਚਾਹੋ ਤਾਂ ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਮੇਰੀ ਮਰਜ਼ੀ ਨਹੀਂ, ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।”
43ਸਵਰਗ ਤੋਂ ਇੱਕ ਦੂਤ ਨੇ ਆ ਕੇ ਉਸ ਨੂੰ ਸਹਾਰਾ ਦਿੱਤਾ।
44ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗ ਧਰਤੀ ਤੇ ਡਿੱਗ ਰਿਹਾ ਸੀ।