45ਜਦੋਂ ਉਹ ਪ੍ਰਾਰਥਨਾ ਕਰਕੇ ਉੱਠੇ ਅਤੇ ਆਪਣੇ ਚੇਲਿਆਂ ਕੋਲ ਗਏ ਤਾਂ ਉਹਨਾਂ ਨੇ ਚੇਲਿਆਂ ਨੂੰ ਉਦਾਸ, ਥੱਕਿਆ ਅਤੇ ਸੁੱਤਿਆ ਪਾਇਆ।
46ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਉਂ ਸੌ ਰਹੇ ਹੋ? ਉੱਠੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ।”
47ਜਦੋਂ ਯਿਸ਼ੂ ਅਜੇ ਬੋਲ ਹੀ ਰਿਹਾ ਸੀ, ਤਾਂ ਇੱਕ ਵੱਡੀ ਭੀੜ ਉੱਥੇ ਆ ਗਈ ਅਤੇ ਉਹ ਆਦਮੀ ਜਿਸ ਨੂੰ ਯਹੂਦਾਹ ਕਿਹਾ ਜਾਂਦਾ ਸੀ, ਜੋ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ ਅਤੇ ਉਹ ਉਹਨਾਂ ਦੀ ਅਗਵਾਈ ਕਰ ਰਿਹਾ ਸੀ। ਉਹ ਯਿਸ਼ੂ ਨੂੰ ਚੁੰਮਣ ਲਈ ਅੱਗੇ ਵਧਿਆ,
48ਪਰ ਯਿਸ਼ੂ ਨੇ ਉਸ ਨੂੰ ਪੁੱਛਿਆ, “ਯਹੂਦਾਹ, ਕੀ ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮਕੇ ਧੋਖਾ ਦੇ ਰਿਹਾ ਹੈ?”
49ਜਦੋਂ ਯਿਸ਼ੂ ਦੇ ਚੇਲਿਆਂ ਨੇ ਵੇਖਿਆ ਕਿ ਇਹ ਕੀ ਹੋਣ ਵਾਲਾ ਹੈ ਤਾਂ ਉਹਨਾਂ ਨੇ ਕਿਹਾ, “ਪ੍ਰਭੂ ਜੀ, ਕੀ ਅਸੀਂ ਆਪਣੀਆਂ ਤਲਵਾਰਾਂ ਨਾਲ ਹਮਲਾ ਕਰੀਏ?”