ਲੂਕਸ 22

ਜਦੋਂ ਯਿਸ਼ੂ ਦੇ ਚੇਲਿਆਂ ਨੇ ਵੇਖਿਆ ਕਿ ਇਹ ਕੀ ਹੋਣ ਵਾਲਾ ਹੈ ਤਾਂ ਉਹਨਾਂ ਨੇ ਕਿਹਾ, “ਪ੍ਰਭੂ ਜੀ, ਕੀ ਅਸੀਂ ਆਪਣੀਆਂ ਤਲਵਾਰਾਂ ਨਾਲ ਹਮਲਾ ਕਰੀਏ?”

Luke 22:49 (UKJV) When they which were about him saw what would follow, they said unto him, Lord, shall we strike with the sword?

47ਜਦੋਂ ਯਿਸ਼ੂ ਅਜੇ ਬੋਲ ਹੀ ਰਿਹਾ ਸੀ, ਤਾਂ ਇੱਕ ਵੱਡੀ ਭੀੜ ਉੱਥੇ ਆ ਗਈ ਅਤੇ ਉਹ ਆਦਮੀ ਜਿਸ ਨੂੰ ਯਹੂਦਾਹ ਕਿਹਾ ਜਾਂਦਾ ਸੀ, ਜੋ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ ਅਤੇ ਉਹ ਉਹਨਾਂ ਦੀ ਅਗਵਾਈ ਕਰ ਰਿਹਾ ਸੀ। ਉਹ ਯਿਸ਼ੂ ਨੂੰ ਚੁੰਮਣ ਲਈ ਅੱਗੇ ਵਧਿਆ,

48ਪਰ ਯਿਸ਼ੂ ਨੇ ਉਸ ਨੂੰ ਪੁੱਛਿਆ, “ਯਹੂਦਾਹ, ਕੀ ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮਕੇ ਧੋਖਾ ਦੇ ਰਿਹਾ ਹੈ?”

49ਜਦੋਂ ਯਿਸ਼ੂ ਦੇ ਚੇਲਿਆਂ ਨੇ ਵੇਖਿਆ ਕਿ ਇਹ ਕੀ ਹੋਣ ਵਾਲਾ ਹੈ ਤਾਂ ਉਹਨਾਂ ਨੇ ਕਿਹਾ, “ਪ੍ਰਭੂ ਜੀ, ਕੀ ਅਸੀਂ ਆਪਣੀਆਂ ਤਲਵਾਰਾਂ ਨਾਲ ਹਮਲਾ ਕਰੀਏ?”

50ਉਹਨਾਂ ਵਿੱਚੋਂ ਇੱਕ ਨੇ ਮਹਾਂ ਜਾਜਕ ਦੇ ਨੌਕਰ ਤੇ ਹਮਲਾ ਕੀਤਾ ਅਤੇ ਉਸ ਦਾ ਸੱਜਾ ਕੰਨ ਵੱਢ ਸੁੱਟਿਆ।

51ਪਰ ਯਿਸ਼ੂ ਨੇ ਉੱਤਰ ਦਿੱਤਾ, “ਇਸ ਤੋਂ ਵੱਧ ਹੋਰ ਨਹੀਂ!” ਅਤੇ ਉਸ ਨੇ ਉਸ ਮਨੁੱਖ ਦੇ ਕੰਨ ਨੂੰ ਛੂਹਿਆ ਅਤੇ ਉਸ ਨੂੰ ਚੰਗਾ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.