3ਫਿਰ ਸ਼ੈਤਾਨ ਇਸਕਾਰਿਯੋਤ ਵਾਸੀ ਯਹੂਦਾਹ ਵਿੱਚ ਦਾਖਲ ਹੋਇਆ ਜੋ ਕਿ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ।
4ਅਤੇ ਯਹੂਦਾਹ ਮੁੱਖ ਜਾਜਕਾਂ ਅਤੇ ਹੈਕਲ ਦੇ ਅਧਿਕਾਰੀਆਂ ਕੋਲ ਗਿਆ ਅਤੇ ਉਹਨਾਂ ਨਾਲ ਗੱਲਬਾਤ ਕੀਤੀ ਕਿ ਉਹ ਯਿਸ਼ੂ ਨੂੰ ਕਿਵੇਂ ਧੋਖਾ ਦੇ ਸਕਦਾ ਹੈ।
5ਉਹ ਖੁਸ਼ ਹੋਏ ਅਤੇ ਉਸ ਨੂੰ ਪੈਸੇ ਦੇਣ ਲਈ ਸਹਿਮਤ ਹੋ ਗਏ।
6ਯਹੂਦਾਹ ਉਹਨਾਂ ਨਾਲ ਸਹਿਮਤ ਹੋਇਆ ਅਤੇ ਯਹੂਦਾ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ ਜਦੋਂ ਆਲੇ-ਦੁਆਲੇ ਕੋਈ ਭੀੜ ਨਾ ਹੋਵੇ।
7ਫਿਰ ਪਤੀਰੀ ਰੋਟੀ ਦੇ ਤਿਉਹਾਰ ਦਾ ਦਿਨ ਆਇਆ, ਜਦੋਂ ਪਸਾਹ ਦੇ ਮੇਮਣੇ ਦੀ ਬਲੀ ਦਿੱਤੀ ਜਾਂਦੀ ਹੈ।