48ਪਰ ਯਿਸ਼ੂ ਨੇ ਉਸ ਨੂੰ ਪੁੱਛਿਆ, “ਯਹੂਦਾਹ, ਕੀ ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮਕੇ ਧੋਖਾ ਦੇ ਰਿਹਾ ਹੈ?”
49ਜਦੋਂ ਯਿਸ਼ੂ ਦੇ ਚੇਲਿਆਂ ਨੇ ਵੇਖਿਆ ਕਿ ਇਹ ਕੀ ਹੋਣ ਵਾਲਾ ਹੈ ਤਾਂ ਉਹਨਾਂ ਨੇ ਕਿਹਾ, “ਪ੍ਰਭੂ ਜੀ, ਕੀ ਅਸੀਂ ਆਪਣੀਆਂ ਤਲਵਾਰਾਂ ਨਾਲ ਹਮਲਾ ਕਰੀਏ?”
50ਉਹਨਾਂ ਵਿੱਚੋਂ ਇੱਕ ਨੇ ਮਹਾਂ ਜਾਜਕ ਦੇ ਨੌਕਰ ਤੇ ਹਮਲਾ ਕੀਤਾ ਅਤੇ ਉਸ ਦਾ ਸੱਜਾ ਕੰਨ ਵੱਢ ਸੁੱਟਿਆ।
51ਪਰ ਯਿਸ਼ੂ ਨੇ ਉੱਤਰ ਦਿੱਤਾ, “ਇਸ ਤੋਂ ਵੱਧ ਹੋਰ ਨਹੀਂ!” ਅਤੇ ਉਸ ਨੇ ਉਸ ਮਨੁੱਖ ਦੇ ਕੰਨ ਨੂੰ ਛੂਹਿਆ ਅਤੇ ਉਸ ਨੂੰ ਚੰਗਾ ਕਰ ਦਿੱਤਾ।
52ਤਦ ਯਿਸ਼ੂ ਨੇ ਮੁੱਖ ਜਾਜਕਾਂ, ਹੈਕਲ ਦੇ ਅਧਿਕਾਰੀਆਂ ਅਤੇ ਬਜ਼ੁਰਗਾਂ ਨੂੰ ਕਿਹਾ, ਜਿਹੜੇ ਉਸ ਨੂੰ ਫੜ੍ਹਨ ਲਈ ਆਏ ਸਨ, “ਕੀ ਮੈਂ ਇੱਕ ਰਾਜ ਦਰੋਹੀ ਹਾਂ ਜੋ ਤੁਸੀਂ ਤਲਵਾਰਾਂ ਅਤੇ ਡਾਂਗਾ ਲੈ ਕੇ ਮੈਨੂੰ ਫੜ੍ਹਨ ਆਏ ਹੋ?