51ਪਰ ਯਿਸ਼ੂ ਨੇ ਉੱਤਰ ਦਿੱਤਾ, “ਇਸ ਤੋਂ ਵੱਧ ਹੋਰ ਨਹੀਂ!” ਅਤੇ ਉਸ ਨੇ ਉਸ ਮਨੁੱਖ ਦੇ ਕੰਨ ਨੂੰ ਛੂਹਿਆ ਅਤੇ ਉਸ ਨੂੰ ਚੰਗਾ ਕਰ ਦਿੱਤਾ।
52ਤਦ ਯਿਸ਼ੂ ਨੇ ਮੁੱਖ ਜਾਜਕਾਂ, ਹੈਕਲ ਦੇ ਅਧਿਕਾਰੀਆਂ ਅਤੇ ਬਜ਼ੁਰਗਾਂ ਨੂੰ ਕਿਹਾ, ਜਿਹੜੇ ਉਸ ਨੂੰ ਫੜ੍ਹਨ ਲਈ ਆਏ ਸਨ, “ਕੀ ਮੈਂ ਇੱਕ ਰਾਜ ਦਰੋਹੀ ਹਾਂ ਜੋ ਤੁਸੀਂ ਤਲਵਾਰਾਂ ਅਤੇ ਡਾਂਗਾ ਲੈ ਕੇ ਮੈਨੂੰ ਫੜ੍ਹਨ ਆਏ ਹੋ?
53ਹਰ ਦਿਨ ਮੈਂ ਹੈਕਲ ਦੇ ਵਿਹੜੇ ਵਿੱਚ ਤੁਹਾਡੇ ਨਾਲ ਹੁੰਦਾ ਸੀ, ਅਤੇ ਤੁਸੀਂ ਮੇਰੇ ਉੱਤੇ ਹੱਥ ਨਹੀਂ ਪਾਇਆ। ਪਰ ਇਹ ਤੁਹਾਡਾ ਸਮਾਂ ਹੈ, ਜਦੋਂ ਹਨੇਰਾ ਰਾਜ ਕਰਦਾ ਹੈ।”
54ਤਾਂ ਉਹਨਾਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਹ ਨੂੰ ਫੜ੍ਹ ਕੇ ਮਹਾਂ ਜਾਜਕ ਦੇ ਘਰ ਲੈ ਗਏ। ਪਤਰਸ ਥੋੜ੍ਹੀ ਦੂਰੀ ਤੇ ਉਹਨਾਂ ਦੇ ਮਗਰ ਤੁਰਿਆ।
55ਕੁਝ ਪਹਿਰੇਦਾਰ ਵਿਹੜੇ ਦੇ ਵਿੱਚ ਅੱਗ ਸੇਕਣ ਲਈ ਬੈਠੇ ਸਨ ਅਤੇ ਪਤਰਸ ਵੀ ਉਹਨਾਂ ਨਾਲ ਬੈਠ ਗਿਆ।