ਲੂਕਸ 22

ਤਾਂ ਉਹਨਾਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਹ ਨੂੰ ਫੜ੍ਹ ਕੇ ਮਹਾਂ ਜਾਜਕ ਦੇ ਘਰ ਲੈ ਗਏ। ਪਤਰਸ ਥੋੜ੍ਹੀ ਦੂਰੀ ਤੇ ਉਹਨਾਂ ਦੇ ਮਗਰ ਤੁਰਿਆ।

Luke 22:54 (UKJV) Then took they him, and led him, and brought him into the high priest's house. And Peter followed far off.

52ਤਦ ਯਿਸ਼ੂ ਨੇ ਮੁੱਖ ਜਾਜਕਾਂ, ਹੈਕਲ ਦੇ ਅਧਿਕਾਰੀਆਂ ਅਤੇ ਬਜ਼ੁਰਗਾਂ ਨੂੰ ਕਿਹਾ, ਜਿਹੜੇ ਉਸ ਨੂੰ ਫੜ੍ਹਨ ਲਈ ਆਏ ਸਨ, “ਕੀ ਮੈਂ ਇੱਕ ਰਾਜ ਦਰੋਹੀ ਹਾਂ ਜੋ ਤੁਸੀਂ ਤਲਵਾਰਾਂ ਅਤੇ ਡਾਂਗਾ ਲੈ ਕੇ ਮੈਨੂੰ ਫੜ੍ਹਨ ਆਏ ਹੋ?

53ਹਰ ਦਿਨ ਮੈਂ ਹੈਕਲ ਦੇ ਵਿਹੜੇ ਵਿੱਚ ਤੁਹਾਡੇ ਨਾਲ ਹੁੰਦਾ ਸੀ, ਅਤੇ ਤੁਸੀਂ ਮੇਰੇ ਉੱਤੇ ਹੱਥ ਨਹੀਂ ਪਾਇਆ। ਪਰ ਇਹ ਤੁਹਾਡਾ ਸਮਾਂ ਹੈ, ਜਦੋਂ ਹਨੇਰਾ ਰਾਜ ਕਰਦਾ ਹੈ।”

54ਤਾਂ ਉਹਨਾਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਹ ਨੂੰ ਫੜ੍ਹ ਕੇ ਮਹਾਂ ਜਾਜਕ ਦੇ ਘਰ ਲੈ ਗਏ। ਪਤਰਸ ਥੋੜ੍ਹੀ ਦੂਰੀ ਤੇ ਉਹਨਾਂ ਦੇ ਮਗਰ ਤੁਰਿਆ।

55ਕੁਝ ਪਹਿਰੇਦਾਰ ਵਿਹੜੇ ਦੇ ਵਿੱਚ ਅੱਗ ਸੇਕਣ ਲਈ ਬੈਠੇ ਸਨ ਅਤੇ ਪਤਰਸ ਵੀ ਉਹਨਾਂ ਨਾਲ ਬੈਠ ਗਿਆ।

56ਇੱਕ ਨੌਕਰਾਂਣੀ ਨੇ ਪਤਰਸ ਨੂੰ ਅੱਗ ਦੀ ਰੌਸ਼ਨੀ ਵਿੱਚ ਉੱਥੇ ਬੈਠਾ ਵੇਖਿਆ। ਉਸ ਨੇ ਉਸ ਵੱਲ ਧਿਆਨ ਨਾਲ ਵੇਖਿਆ ਅਤੇ ਕਿਹਾ, “ਇਹ ਆਦਮੀ ਉਸ ਦੇ ਨਾਲ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.