60ਪਤਰਸ ਨੇ ਉੱਤਰ ਦਿੱਤਾ, “ਆਦਮੀ, ਮੈਂ ਨਹੀਂ ਜਾਣਦਾ ਤੂੰ ਕਿਸ ਬਾਰੇ ਗੱਲ ਕਰ ਰਿਹਾ ਹੈ!” ਜਿਵੇਂ ਉਹ ਬੋਲ ਰਿਹਾ ਸੀ, ਕੁੱਕੜ ਨੇ ਬਾਂਗ ਦਿੱਤੀ।
61ਉਸੇ ਵੇਲੇ ਪ੍ਰਭੂ ਮੁੜੇ ਅਤੇ ਸਿੱਧਾ ਪਤਰਸ ਵੱਲ ਵੇਖਿਆ। ਤਦ ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਉਸਨੂੰ ਕੀ ਕਿਹਾ ਸੀ: “ਅੱਜ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।”
62ਅਤੇ ਪਤਰਸ ਬਾਹਰ ਜਾ ਕੇ ਬੁਰੀ ਤਰ੍ਹਾਂ ਰੋਇਆ।
63ਉਹ ਆਦਮੀ ਜੋ ਯਿਸ਼ੂ ਦੀ ਰਾਖੀ ਕਰ ਰਹੇ ਸਨ, ਉਹਨਾਂ ਨੇ ਯਿਸ਼ੂ ਦਾ ਮਜ਼ਾਕ ਉਡਾਉਣਾ ਅਤੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।
64ਉਹਨਾਂ ਨੇ ਯਿਸ਼ੂ ਦੀਆਂ ਅੱਖਾਂ ਤੇ ਕੱਪੜਾ ਬੰਨ੍ਹ ਦਿੱਤਾ ਅਤੇ ਉਸ ਨੂੰ ਪੁੱਛਣਾ ਸ਼ੁਰੂ ਕੀਤਾ, “ਭਵਿੱਖਬਾਣੀ ਕਰ ਕੇ ਦੱਸ ਕਿ, ਤੈਨੂੰ ਕਿਸ ਨੇ ਮਾਰਿਆ?”