65ਅਤੇ ਉਹਨਾਂ ਨੇ ਯਿਸ਼ੂ ਦੀ ਨਿੰਦਿਆ ਕੀਤੀ ਅਤੇ ਉਹ ਨੂੰ ਅਨੇਕਾਂ ਹੋਰ ਵੀ ਅਪਮਾਨਜਨਕ ਗੱਲਾਂ ਆਖੀਆਂ।
66ਸਵੇਰ ਵੇਲੇ ਬਜ਼ੁਰਗ, ਮੁੱਖ ਜਾਜਕਾਂ ਅਤੇ ਸ਼ਾਸਤਰੀ ਨੇ ਇਕੱਠੇ ਹੋਏ ਇੱਕ ਸਭਾ ਬੁਲਾਈ ਅਤੇ ਯਿਸ਼ੂ ਨੂੰ ਮਹਾਂ ਸਭਾ ਵਿੱਚ ਲੈ ਗਏ।
67ਉਹਨਾਂ ਨੇ ਕਿਹਾ, “ਜੇ ਤੂੰ ਮਸੀਹ ਹੈ, ਤਾਂ ਸਾਨੂੰ ਦੱਸ।” ਯਿਸ਼ੂ ਨੇ ਉੱਤਰ ਦਿੱਤਾ, “ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰੋਗੇ,
68ਅਤੇ ਜੇ ਮੈਂ ਤੁਹਾਨੂੰ ਪੁੱਛਦਾ, ਤੁਸੀਂ ਜਵਾਬ ਨਹੀਂ ਦਿੰਦੇ।
69ਪਰ ਹੁਣ ਇਸ ਤੋਂ ਬਾਅਦ, ਮਨੁੱਖ ਦਾ ਪੁੱਤਰ ਸਰਵਸ਼ਕਤੀਮਾਨ ਪਰਮੇਸ਼ਵਰ ਦੇ ਸੱਜੇ ਹੱਥ ਬੈਠੇਗਾ।”