6ਯਹੂਦਾਹ ਉਹਨਾਂ ਨਾਲ ਸਹਿਮਤ ਹੋਇਆ ਅਤੇ ਯਹੂਦਾ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ ਜਦੋਂ ਆਲੇ-ਦੁਆਲੇ ਕੋਈ ਭੀੜ ਨਾ ਹੋਵੇ।
7ਫਿਰ ਪਤੀਰੀ ਰੋਟੀ ਦੇ ਤਿਉਹਾਰ ਦਾ ਦਿਨ ਆਇਆ, ਜਦੋਂ ਪਸਾਹ ਦੇ ਮੇਮਣੇ ਦੀ ਬਲੀ ਦਿੱਤੀ ਜਾਂਦੀ ਹੈ।
8ਯਿਸ਼ੂ ਨੇ ਪਤਰਸ ਅਤੇ ਯੋਹਨ ਨੂੰ ਇਹ ਕਹਿ ਕੇ ਭੇਜਿਆ, “ਜਾਓ ਅਤੇ ਸਾਡੇ ਲਈ ਪਸਾਹ ਦੇ ਭੋਜਨ ਦੀ ਤਿਆਰੀਆਂ ਕਰੋ।”
9ਉਹਨਾਂ ਨੇ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਇਸ ਦੀ ਤਿਆਰੀ ਕਰੀਏ?”
10ਯਿਸ਼ੂ ਨੇ ਜਵਾਬ ਦਿੱਤਾ, “ਜਿਵੇਂ ਹੀ ਤੁਸੀਂ ਸ਼ਹਿਰ ਵਿੱਚ ਦਾਖਲ ਹੋਵੋਗੇ, ਤਾਂ ਇੱਕ ਆਦਮੀ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਸ ਦਾ ਪਿੱਛਾ ਕਰਦੇ ਤੁਸੀਂ ਉਸ ਘਰ ਨੂੰ ਜਾਣਾ ਜਿਸ ਵਿੱਚ ਉਹ ਦਾਖਲ ਹੁੰਦਾ ਹੈ,