1ਤਦ ਸਾਰੀ ਸਭਾ ਇਕੱਠੀ ਹੋਈ ਅਤੇ ਯਿਸ਼ੂ ਨੂੰ ਪਿਲਾਤੁਸ ਦੇ ਕੋਲ ਲੈ ਗਈ।
2ਉਹਨਾਂ ਨੇ ਯਿਸ਼ੂ ਉੱਤੇ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ, “ਅਸੀਂ ਇਸ ਆਦਮੀ ਨੂੰ ਸਾਡੇ ਦੇਸ਼ ਦੇ ਲੋਕਾਂ ਨੂੰ ਭਰਮਾਉਂਦੇ ਵੇਖਿਆ ਹੈ। ਉਹ ਕੈਸਰ ਨੂੰ ਟੈਕਸ ਅਦਾ ਕਰਨ ਦਾ ਵਿਰੋਧ ਕਰਦਾ ਹੈ ਅਤੇ ਮਸੀਹ, ਰਾਜਾ ਹੋਣ ਦਾ ਦਾਅਵਾ ਕਰਦਾ ਹੈ।”
3ਪਿਲਾਤੁਸ ਨੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਜੋ ਤੁਸੀਂ ਕਿਹਾ ਹੈ ਸੱਚ ਉਹੀ ਹੈ।”