10ਮੁੱਖ ਜਾਜਕਾਂ ਅਤੇ ਸ਼ਾਸਤਰੀ ਉੱਥੇ ਖੜ੍ਹੇ ਸਨ, ਅਤੇ ਉਸ ਤੇ ਜ਼ੋਰ ਸ਼ੋਰ ਨਾਲ ਦੋਸ਼ ਲਗਾ ਰਹੇ ਸਨ।
11ਤਦ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸ਼ੂ ਦਾ ਮਜ਼ਾਕ ਉਡਾਇਆ। ਉਹਨਾਂ ਨੇ ਉਸ ਨੂੰ ਇੱਕ ਸ਼ਾਨਦਾਰ ਚੋਲਾ ਪਹਿਨਾਇਆ ਅਤੇ ਉਹਨਾਂ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।
12ਉਸ ਦਿਨ ਹੇਰੋਦੇਸ ਅਤੇ ਪਿਲਾਤੁਸ ਦੋਸਤ ਬਣ ਗਏ, ਇਸ ਤੋਂ ਪਹਿਲਾਂ ਉਹ ਇੱਕ-ਦੂਜੇ ਦੇ ਵੈਰੀ ਸਨ।
13ਪਿਲਾਤੁਸ ਨੇ ਮੁੱਖ ਜਾਜਕਾਂ, ਸ਼ਾਸਕਾਂ ਅਤੇ ਲੋਕਾਂ ਨੂੰ ਇਕੱਠਾ ਕੀਤਾ,
14ਅਤੇ ਉਹਨਾਂ ਨੂੰ ਕਿਹਾ, “ਤੁਸੀਂ ਇਸ ਆਦਮੀ ਨੂੰ ਮੇਰੇ ਕੋਲ ਇਸ ਵਜੋਂ ਲਿਆਏ ਸੀ ਕਿ ਉਹ ਲੋਕਾਂ ਨੂੰ ਬਗਾਵਤ ਕਰਨ ਲਈ ਉਕਸਾ ਰਿਹਾ ਸੀ। ਮੈਂ ਤੁਹਾਡੀ ਮੌਜੂਦਗੀ ਵਿੱਚ ਉਸ ਦੀ ਜਾਂਚ ਕੀਤੀ ਹੈ ਅਤੇ ਮੈਨੂੰ ਉਸ ਵਿੱਚ ਤੁਹਾਡੇ ਦੁਆਰਾ ਲਾਏ ਗਏ ਦੋਸ਼ਾਂ ਦਾ ਕੋਈ ਕਾਰਨ ਨਹੀਂ ਲੱਭਿਆ ਹੈ।