ਲੂਕਸ 23

ਅਤੇ ਉਹਨਾਂ ਨੂੰ ਕਿਹਾ, “ਤੁਸੀਂ ਇਸ ਆਦਮੀ ਨੂੰ ਮੇਰੇ ਕੋਲ ਇਸ ਵਜੋਂ ਲਿਆਏ ਸੀ ਕਿ ਉਹ ਲੋਕਾਂ ਨੂੰ ਬਗਾਵਤ ਕਰਨ ਲਈ ਉਕਸਾ ਰਿਹਾ ਸੀ। ਮੈਂ ਤੁਹਾਡੀ ਮੌਜੂਦਗੀ ਵਿੱਚ ਉਸ ਦੀ ਜਾਂਚ ਕੀਤੀ ਹੈ ਅਤੇ ਮੈਨੂੰ ਉਸ ਵਿੱਚ ਤੁਹਾਡੇ ਦੁਆਰਾ ਲਾਏ ਗਏ ਦੋਸ਼ਾਂ ਦਾ ਕੋਈ ਕਾਰਨ ਨਹੀਂ ਲੱਭਿਆ ਹੈ।

Luke 23:14 (UKJV) Said unto them, All of you have brought this man unto me, as one that perverts the people: and, behold, I, having examined him before you, have found no fault in this man concerning those things whereof all of you accuse him:

12ਉਸ ਦਿਨ ਹੇਰੋਦੇਸ ਅਤੇ ਪਿਲਾਤੁਸ ਦੋਸਤ ਬਣ ਗਏ, ਇਸ ਤੋਂ ਪਹਿਲਾਂ ਉਹ ਇੱਕ-ਦੂਜੇ ਦੇ ਵੈਰੀ ਸਨ।

13ਪਿਲਾਤੁਸ ਨੇ ਮੁੱਖ ਜਾਜਕਾਂ, ਸ਼ਾਸਕਾਂ ਅਤੇ ਲੋਕਾਂ ਨੂੰ ਇਕੱਠਾ ਕੀਤਾ,

14ਅਤੇ ਉਹਨਾਂ ਨੂੰ ਕਿਹਾ, “ਤੁਸੀਂ ਇਸ ਆਦਮੀ ਨੂੰ ਮੇਰੇ ਕੋਲ ਇਸ ਵਜੋਂ ਲਿਆਏ ਸੀ ਕਿ ਉਹ ਲੋਕਾਂ ਨੂੰ ਬਗਾਵਤ ਕਰਨ ਲਈ ਉਕਸਾ ਰਿਹਾ ਸੀ। ਮੈਂ ਤੁਹਾਡੀ ਮੌਜੂਦਗੀ ਵਿੱਚ ਉਸ ਦੀ ਜਾਂਚ ਕੀਤੀ ਹੈ ਅਤੇ ਮੈਨੂੰ ਉਸ ਵਿੱਚ ਤੁਹਾਡੇ ਦੁਆਰਾ ਲਾਏ ਗਏ ਦੋਸ਼ਾਂ ਦਾ ਕੋਈ ਕਾਰਨ ਨਹੀਂ ਲੱਭਿਆ ਹੈ।

15ਨਾ ਹੀ ਹੇਰੋਦੇਸ ਨੂੰ ਕੋਈ ਦੋਸ਼ ਲੱਭਿਆ ਹੈ, ਕਿਉਂਕਿ ਉਸ ਨੇ ਉਸ ਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਜਿਵੇਂ ਕਿ ਤੁਸੀਂ ਵੇਖ ਸਕਦੇ ਹੋ, ਉਸ ਨੇ ਮੌਤ ਦੇ ਲਾਇਕ ਕੋਈ ਕੰਮ ਨਹੀਂ ਕੀਤਾ।

16ਇਸ ਲਈ, ਮੈਂ ਉਸ ਨੂੰ ਸਜ਼ਾ ਦਿਆਂਗਾ ਅਤੇ ਫਿਰ ਉਸ ਨੂੰ ਰਿਹਾ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.