ਲੂਕਸ 23

ਨਾ ਹੀ ਹੇਰੋਦੇਸ ਨੂੰ ਕੋਈ ਦੋਸ਼ ਲੱਭਿਆ ਹੈ, ਕਿਉਂਕਿ ਉਸ ਨੇ ਉਸ ਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਜਿਵੇਂ ਕਿ ਤੁਸੀਂ ਵੇਖ ਸਕਦੇ ਹੋ, ਉਸ ਨੇ ਮੌਤ ਦੇ ਲਾਇਕ ਕੋਈ ਕੰਮ ਨਹੀਂ ਕੀਤਾ।

Luke 23:15 (UKJV) No, nor yet Herod: for I sent you to him; and, lo, nothing worthy of death is done unto him.

13ਪਿਲਾਤੁਸ ਨੇ ਮੁੱਖ ਜਾਜਕਾਂ, ਸ਼ਾਸਕਾਂ ਅਤੇ ਲੋਕਾਂ ਨੂੰ ਇਕੱਠਾ ਕੀਤਾ,

14ਅਤੇ ਉਹਨਾਂ ਨੂੰ ਕਿਹਾ, “ਤੁਸੀਂ ਇਸ ਆਦਮੀ ਨੂੰ ਮੇਰੇ ਕੋਲ ਇਸ ਵਜੋਂ ਲਿਆਏ ਸੀ ਕਿ ਉਹ ਲੋਕਾਂ ਨੂੰ ਬਗਾਵਤ ਕਰਨ ਲਈ ਉਕਸਾ ਰਿਹਾ ਸੀ। ਮੈਂ ਤੁਹਾਡੀ ਮੌਜੂਦਗੀ ਵਿੱਚ ਉਸ ਦੀ ਜਾਂਚ ਕੀਤੀ ਹੈ ਅਤੇ ਮੈਨੂੰ ਉਸ ਵਿੱਚ ਤੁਹਾਡੇ ਦੁਆਰਾ ਲਾਏ ਗਏ ਦੋਸ਼ਾਂ ਦਾ ਕੋਈ ਕਾਰਨ ਨਹੀਂ ਲੱਭਿਆ ਹੈ।

15ਨਾ ਹੀ ਹੇਰੋਦੇਸ ਨੂੰ ਕੋਈ ਦੋਸ਼ ਲੱਭਿਆ ਹੈ, ਕਿਉਂਕਿ ਉਸ ਨੇ ਉਸ ਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਜਿਵੇਂ ਕਿ ਤੁਸੀਂ ਵੇਖ ਸਕਦੇ ਹੋ, ਉਸ ਨੇ ਮੌਤ ਦੇ ਲਾਇਕ ਕੋਈ ਕੰਮ ਨਹੀਂ ਕੀਤਾ।

16ਇਸ ਲਈ, ਮੈਂ ਉਸ ਨੂੰ ਸਜ਼ਾ ਦਿਆਂਗਾ ਅਤੇ ਫਿਰ ਉਸ ਨੂੰ ਰਿਹਾ ਕਰਾਂਗਾ।

17ਤਿਓਹਾਰ ਦੇ ਮੌਕੇ ਉੱਤੇ ਇੱਕ ਕੈਦੀ ਨੂੰ ਰਿਹਾ ਕਰਨ ਦਾ ਰਿਵਾਜ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.