16ਇਸ ਲਈ, ਮੈਂ ਉਸ ਨੂੰ ਸਜ਼ਾ ਦਿਆਂਗਾ ਅਤੇ ਫਿਰ ਉਸ ਨੂੰ ਰਿਹਾ ਕਰਾਂਗਾ।
17ਤਿਓਹਾਰ ਦੇ ਮੌਕੇ ਉੱਤੇ ਇੱਕ ਕੈਦੀ ਨੂੰ ਰਿਹਾ ਕਰਨ ਦਾ ਰਿਵਾਜ ਸੀ।”
18ਪਰ ਸਾਰੀ ਭੀੜ ਚੀਕ ਉੱਠੀ, “ਇਸ ਆਦਮੀ ਨੂੰ ਮੌਤ ਦੀ ਸਜ਼ਾ ਦਿਓ ਅਤੇ ਬਾਰ-ਅੱਬਾਸ ਨੂੰ ਸਾਡੇ ਲਈ ਛੱਡ ਦਿਓ!”
19ਬਾਰ-ਅੱਬਾਸ ਨੂੰ ਸ਼ਹਿਰ ਵਿੱਚ ਬਗਾਵਤ ਕਰਨ ਅਤੇ ਕਤਲ ਕਰਨ ਲਈ ਕੈਦ ਵਿੱਚ ਸੁੱਟ ਦਿੱਤਾ ਗਿਆ ਸੀ।
20ਪਿਲਾਤੁਸ ਯਿਸ਼ੂ ਨੂੰ ਰਿਹਾ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਉਹਨਾਂ ਨੂੰ ਦੁਬਾਰਾ ਬੇਨਤੀ ਕੀਤੀ।