ਲੂਕਸ 23

ਉਹਨਾਂ ਨੇ ਯਿਸ਼ੂ ਉੱਤੇ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ, “ਅਸੀਂ ਇਸ ਆਦਮੀ ਨੂੰ ਸਾਡੇ ਦੇਸ਼ ਦੇ ਲੋਕਾਂ ਨੂੰ ਭਰਮਾਉਂਦੇ ਵੇਖਿਆ ਹੈ। ਉਹ ਕੈਸਰ ਨੂੰ ਟੈਕਸ ਅਦਾ ਕਰਨ ਦਾ ਵਿਰੋਧ ਕਰਦਾ ਹੈ ਅਤੇ ਮਸੀਹ, ਰਾਜਾ ਹੋਣ ਦਾ ਦਾਅਵਾ ਕਰਦਾ ਹੈ।”

Luke 23:2 (UKJV) And they began to accuse him, saying, We found this fellow perverting the nation, and forbidding to give tribute to Caesar, saying that he himself is Christ a King.

1ਤਦ ਸਾਰੀ ਸਭਾ ਇਕੱਠੀ ਹੋਈ ਅਤੇ ਯਿਸ਼ੂ ਨੂੰ ਪਿਲਾਤੁਸ ਦੇ ਕੋਲ ਲੈ ਗਈ।

2ਉਹਨਾਂ ਨੇ ਯਿਸ਼ੂ ਉੱਤੇ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ, “ਅਸੀਂ ਇਸ ਆਦਮੀ ਨੂੰ ਸਾਡੇ ਦੇਸ਼ ਦੇ ਲੋਕਾਂ ਨੂੰ ਭਰਮਾਉਂਦੇ ਵੇਖਿਆ ਹੈ। ਉਹ ਕੈਸਰ ਨੂੰ ਟੈਕਸ ਅਦਾ ਕਰਨ ਦਾ ਵਿਰੋਧ ਕਰਦਾ ਹੈ ਅਤੇ ਮਸੀਹ, ਰਾਜਾ ਹੋਣ ਦਾ ਦਾਅਵਾ ਕਰਦਾ ਹੈ।”

3ਪਿਲਾਤੁਸ ਨੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਜੋ ਤੁਸੀਂ ਕਿਹਾ ਹੈ ਸੱਚ ਉਹੀ ਹੈ।”

4ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਆਦਮੀ ਉੱਤੇ ਦੋਸ਼ ਲਾਉਣ ਦਾ ਕੋਈ ਕਾਰਨ ਨਹੀਂ ਮਿਲਿਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.