18ਪਰ ਸਾਰੀ ਭੀੜ ਚੀਕ ਉੱਠੀ, “ਇਸ ਆਦਮੀ ਨੂੰ ਮੌਤ ਦੀ ਸਜ਼ਾ ਦਿਓ ਅਤੇ ਬਾਰ-ਅੱਬਾਸ ਨੂੰ ਸਾਡੇ ਲਈ ਛੱਡ ਦਿਓ!”
19ਬਾਰ-ਅੱਬਾਸ ਨੂੰ ਸ਼ਹਿਰ ਵਿੱਚ ਬਗਾਵਤ ਕਰਨ ਅਤੇ ਕਤਲ ਕਰਨ ਲਈ ਕੈਦ ਵਿੱਚ ਸੁੱਟ ਦਿੱਤਾ ਗਿਆ ਸੀ।
20ਪਿਲਾਤੁਸ ਯਿਸ਼ੂ ਨੂੰ ਰਿਹਾ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਉਹਨਾਂ ਨੂੰ ਦੁਬਾਰਾ ਬੇਨਤੀ ਕੀਤੀ।
21ਪਰ ਉਹ ਚੀਕਦੇ ਰਹੇ, “ਉਸ ਨੂੰ ਸਲੀਬ ਦਿਓ! ਉਸ ਨੂੰ ਸਲੀਬ ਦਿਓ!”
22ਤੀਜੀ ਵਾਰ ਪਿਲਾਤੁਸ ਨੇ ਉਹਨਾਂ ਨਾਲ ਗੱਲ ਕੀਤੀ: “ਕਿਉਂ? ਇਸ ਆਦਮੀ ਨੇ ਕਿਹੜਾ ਜੁਰਮ ਕੀਤਾ ਹੈ? ਮੈਨੂੰ ਉਸ ਵਿੱਚ ਮੌਤ ਦੀ ਸਜ਼ਾ ਦਾ ਕੋਈ ਕਾਰਨ ਨਹੀਂ ਮਿਲਿਆ ਹੈ। ਇਸ ਲਈ ਮੈਂ ਉਸ ਨੂੰ ਸਜ਼ਾ ਦੇਵਾਂਗਾ ਅਤੇ ਫਿਰ ਉਸ ਨੂੰ ਰਿਹਾ ਕਰਾਂਗਾ।”