ਲੂਕਸ 23

ਪਰ ਉਹ ਚੀਕਦੇ ਰਹੇ, “ਉਸ ਨੂੰ ਸਲੀਬ ਦਿਓ! ਉਸ ਨੂੰ ਸਲੀਬ ਦਿਓ!”

Luke 23:21 (UKJV) But they cried, saying, Crucify him, crucify him.

19ਬਾਰ-ਅੱਬਾਸ ਨੂੰ ਸ਼ਹਿਰ ਵਿੱਚ ਬਗਾਵਤ ਕਰਨ ਅਤੇ ਕਤਲ ਕਰਨ ਲਈ ਕੈਦ ਵਿੱਚ ਸੁੱਟ ਦਿੱਤਾ ਗਿਆ ਸੀ।

20ਪਿਲਾਤੁਸ ਯਿਸ਼ੂ ਨੂੰ ਰਿਹਾ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਉਹਨਾਂ ਨੂੰ ਦੁਬਾਰਾ ਬੇਨਤੀ ਕੀਤੀ।

21ਪਰ ਉਹ ਚੀਕਦੇ ਰਹੇ, “ਉਸ ਨੂੰ ਸਲੀਬ ਦਿਓ! ਉਸ ਨੂੰ ਸਲੀਬ ਦਿਓ!”

22ਤੀਜੀ ਵਾਰ ਪਿਲਾਤੁਸ ਨੇ ਉਹਨਾਂ ਨਾਲ ਗੱਲ ਕੀਤੀ: “ਕਿਉਂ? ਇਸ ਆਦਮੀ ਨੇ ਕਿਹੜਾ ਜੁਰਮ ਕੀਤਾ ਹੈ? ਮੈਨੂੰ ਉਸ ਵਿੱਚ ਮੌਤ ਦੀ ਸਜ਼ਾ ਦਾ ਕੋਈ ਕਾਰਨ ਨਹੀਂ ਮਿਲਿਆ ਹੈ। ਇਸ ਲਈ ਮੈਂ ਉਸ ਨੂੰ ਸਜ਼ਾ ਦੇਵਾਂਗਾ ਅਤੇ ਫਿਰ ਉਸ ਨੂੰ ਰਿਹਾ ਕਰਾਂਗਾ।”

23ਪਰ ਉੱਚੀ ਆਵਾਜ਼ ਵਿੱਚ ਉਹਨਾਂ ਨੇ ਜ਼ੋਰ ਦੇ ਕੇ ਮੰਗ ਕੀਤੀ ਕਿ ਉਸ ਨੂੰ ਸਲੀਬ ਦਿੱਤੀ ਜਾਵੇ, ਅਤੇ ਉਸ ਨੂੰ ਉਹਨਾਂ ਦੀ ਆਵਾਜ਼ ਅੱਗੇ ਝੁੱਕਣਾ ਪਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.