ਲੂਕਸ 23

ਉਸ ਨੇ ਉਸ ਆਦਮੀ ਨੂੰ ਰਿਹਾ ਕੀਤਾ ਜਿਸ ਨੂੰ ਬਗਾਵਤ ਅਤੇ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਸੁੱਟ ਦਿੱਤਾ ਸੀ, ਜਿਸ ਨੂੰ ਛੱਡਣ ਦੀ ਉਹਨਾਂ ਨੇ ਮੰਗ ਕੀਤੀ ਸੀ ਅਤੇ ਯਿਸ਼ੂ ਨੂੰ ਭੀੜ ਦੀ ਮਰਜ਼ੀ ਅਨੁਸਾਰ ਉਹਨਾਂ ਦੇ ਹਵਾਲੇ ਕਰ ਦਿੱਤਾ।

Luke 23:25 (UKJV) And he released unto them him that for sedition and murder was cast into prison, whom they had desired; but he delivered Jesus to their will.

23ਪਰ ਉੱਚੀ ਆਵਾਜ਼ ਵਿੱਚ ਉਹਨਾਂ ਨੇ ਜ਼ੋਰ ਦੇ ਕੇ ਮੰਗ ਕੀਤੀ ਕਿ ਉਸ ਨੂੰ ਸਲੀਬ ਦਿੱਤੀ ਜਾਵੇ, ਅਤੇ ਉਸ ਨੂੰ ਉਹਨਾਂ ਦੀ ਆਵਾਜ਼ ਅੱਗੇ ਝੁੱਕਣਾ ਪਿਆ।

24ਇਸ ਲਈ ਪਿਲਾਤੁਸ ਨੇ ਉਹਨਾਂ ਦੀ ਮੰਗ ਮੰਨਣ ਦਾ ਫ਼ੈਸਲਾ ਕੀਤਾ।

25ਉਸ ਨੇ ਉਸ ਆਦਮੀ ਨੂੰ ਰਿਹਾ ਕੀਤਾ ਜਿਸ ਨੂੰ ਬਗਾਵਤ ਅਤੇ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਸੁੱਟ ਦਿੱਤਾ ਸੀ, ਜਿਸ ਨੂੰ ਛੱਡਣ ਦੀ ਉਹਨਾਂ ਨੇ ਮੰਗ ਕੀਤੀ ਸੀ ਅਤੇ ਯਿਸ਼ੂ ਨੂੰ ਭੀੜ ਦੀ ਮਰਜ਼ੀ ਅਨੁਸਾਰ ਉਹਨਾਂ ਦੇ ਹਵਾਲੇ ਕਰ ਦਿੱਤਾ।

26ਜਦੋਂ ਸਿਪਾਹੀ ਉਸ ਨੂੰ ਬਾਹਰ ਲੈ ਜਾ ਰਹੇ ਸਨ, ਉਹਨਾਂ ਨੇ ਕੁਰੇਨੀ ਵਾਸੀ ਸ਼ਿਮਓਨ ਨੂੰ ਫੜ ਲਿਆ, ਜੋ ਕਿ ਦੇਸ਼ ਤੋਂ ਆਪਣੇ ਰਾਹ ਵੱਲ ਜਾ ਰਿਹਾ ਸੀ ਅਤੇ ਉਹਨਾਂ ਨੇ ਸਲੀਬ ਉਸ ਉੱਤੇ ਲੱਦ ਦਿੱਤੀ ਅਤੇ ਉਸ ਨੂੰ ਯਿਸ਼ੂ ਦੇ ਪਿੱਛੇ-ਪਿੱਛੇ ਚੱਲਣ ਲਈ ਕਿਹਾ।

27ਵੱਡੀ ਗਿਣਤੀ ਵਿੱਚ ਲੋਕ ਉਸ ਦੇ ਪਿੱਛੇ ਚੱਲ ਰਹੇ ਸਨ, ਜਿਨ੍ਹਾਂ ਵਿੱਚ ਔਰਤਾਂ ਵੀ ਸਨ ਜੋ ਸੋਗ ਕਰਦੀਆਂ ਸਨ ਅਤੇ ਉਸ ਲਈ ਰੋਂਦੀਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.