ਲੂਕਸ 23

ਜਦੋਂ ਸਿਪਾਹੀ ਉਸ ਨੂੰ ਬਾਹਰ ਲੈ ਜਾ ਰਹੇ ਸਨ, ਉਹਨਾਂ ਨੇ ਕੁਰੇਨੀ ਵਾਸੀ ਸ਼ਿਮਓਨ ਨੂੰ ਫੜ ਲਿਆ, ਜੋ ਕਿ ਦੇਸ਼ ਤੋਂ ਆਪਣੇ ਰਾਹ ਵੱਲ ਜਾ ਰਿਹਾ ਸੀ ਅਤੇ ਉਹਨਾਂ ਨੇ ਸਲੀਬ ਉਸ ਉੱਤੇ ਲੱਦ ਦਿੱਤੀ ਅਤੇ ਉਸ ਨੂੰ ਯਿਸ਼ੂ ਦੇ ਪਿੱਛੇ-ਪਿੱਛੇ ਚੱਲਣ ਲਈ ਕਿਹਾ।

Luke 23:26 (UKJV) And as they led him away, they laid hold upon one Simon, a Cyrenian, coming out of the country, and on him they laid the cross, that he might bear it after Jesus.

24ਇਸ ਲਈ ਪਿਲਾਤੁਸ ਨੇ ਉਹਨਾਂ ਦੀ ਮੰਗ ਮੰਨਣ ਦਾ ਫ਼ੈਸਲਾ ਕੀਤਾ।

25ਉਸ ਨੇ ਉਸ ਆਦਮੀ ਨੂੰ ਰਿਹਾ ਕੀਤਾ ਜਿਸ ਨੂੰ ਬਗਾਵਤ ਅਤੇ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਸੁੱਟ ਦਿੱਤਾ ਸੀ, ਜਿਸ ਨੂੰ ਛੱਡਣ ਦੀ ਉਹਨਾਂ ਨੇ ਮੰਗ ਕੀਤੀ ਸੀ ਅਤੇ ਯਿਸ਼ੂ ਨੂੰ ਭੀੜ ਦੀ ਮਰਜ਼ੀ ਅਨੁਸਾਰ ਉਹਨਾਂ ਦੇ ਹਵਾਲੇ ਕਰ ਦਿੱਤਾ।

26ਜਦੋਂ ਸਿਪਾਹੀ ਉਸ ਨੂੰ ਬਾਹਰ ਲੈ ਜਾ ਰਹੇ ਸਨ, ਉਹਨਾਂ ਨੇ ਕੁਰੇਨੀ ਵਾਸੀ ਸ਼ਿਮਓਨ ਨੂੰ ਫੜ ਲਿਆ, ਜੋ ਕਿ ਦੇਸ਼ ਤੋਂ ਆਪਣੇ ਰਾਹ ਵੱਲ ਜਾ ਰਿਹਾ ਸੀ ਅਤੇ ਉਹਨਾਂ ਨੇ ਸਲੀਬ ਉਸ ਉੱਤੇ ਲੱਦ ਦਿੱਤੀ ਅਤੇ ਉਸ ਨੂੰ ਯਿਸ਼ੂ ਦੇ ਪਿੱਛੇ-ਪਿੱਛੇ ਚੱਲਣ ਲਈ ਕਿਹਾ।

27ਵੱਡੀ ਗਿਣਤੀ ਵਿੱਚ ਲੋਕ ਉਸ ਦੇ ਪਿੱਛੇ ਚੱਲ ਰਹੇ ਸਨ, ਜਿਨ੍ਹਾਂ ਵਿੱਚ ਔਰਤਾਂ ਵੀ ਸਨ ਜੋ ਸੋਗ ਕਰਦੀਆਂ ਸਨ ਅਤੇ ਉਸ ਲਈ ਰੋਂਦੀਆਂ ਸਨ।

28ਯਿਸ਼ੂ ਨੇ ਮੁੜ ਕੇ ਉਹਨਾਂ ਨੂੰ ਕਿਹਾ, “ਯੇਰੂਸ਼ਲੇਮ ਦੀ ਧੀਓ, ਮੇਰੇ ਲਈ ਨਾ ਰੋਵੋ। ਆਪਣੇ ਲਈ ਅਤੇ ਆਪਣੇ ਬੱਚਿਆਂ ਲਈ ਰੋਵੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.