ਲੂਕਸ 23

ਵੱਡੀ ਗਿਣਤੀ ਵਿੱਚ ਲੋਕ ਉਸ ਦੇ ਪਿੱਛੇ ਚੱਲ ਰਹੇ ਸਨ, ਜਿਨ੍ਹਾਂ ਵਿੱਚ ਔਰਤਾਂ ਵੀ ਸਨ ਜੋ ਸੋਗ ਕਰਦੀਆਂ ਸਨ ਅਤੇ ਉਸ ਲਈ ਰੋਂਦੀਆਂ ਸਨ।

Luke 23:27 (UKJV) And there followed him a great company of people, and of women, which also bewailed and lamented him.

25ਉਸ ਨੇ ਉਸ ਆਦਮੀ ਨੂੰ ਰਿਹਾ ਕੀਤਾ ਜਿਸ ਨੂੰ ਬਗਾਵਤ ਅਤੇ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਸੁੱਟ ਦਿੱਤਾ ਸੀ, ਜਿਸ ਨੂੰ ਛੱਡਣ ਦੀ ਉਹਨਾਂ ਨੇ ਮੰਗ ਕੀਤੀ ਸੀ ਅਤੇ ਯਿਸ਼ੂ ਨੂੰ ਭੀੜ ਦੀ ਮਰਜ਼ੀ ਅਨੁਸਾਰ ਉਹਨਾਂ ਦੇ ਹਵਾਲੇ ਕਰ ਦਿੱਤਾ।

26ਜਦੋਂ ਸਿਪਾਹੀ ਉਸ ਨੂੰ ਬਾਹਰ ਲੈ ਜਾ ਰਹੇ ਸਨ, ਉਹਨਾਂ ਨੇ ਕੁਰੇਨੀ ਵਾਸੀ ਸ਼ਿਮਓਨ ਨੂੰ ਫੜ ਲਿਆ, ਜੋ ਕਿ ਦੇਸ਼ ਤੋਂ ਆਪਣੇ ਰਾਹ ਵੱਲ ਜਾ ਰਿਹਾ ਸੀ ਅਤੇ ਉਹਨਾਂ ਨੇ ਸਲੀਬ ਉਸ ਉੱਤੇ ਲੱਦ ਦਿੱਤੀ ਅਤੇ ਉਸ ਨੂੰ ਯਿਸ਼ੂ ਦੇ ਪਿੱਛੇ-ਪਿੱਛੇ ਚੱਲਣ ਲਈ ਕਿਹਾ।

27ਵੱਡੀ ਗਿਣਤੀ ਵਿੱਚ ਲੋਕ ਉਸ ਦੇ ਪਿੱਛੇ ਚੱਲ ਰਹੇ ਸਨ, ਜਿਨ੍ਹਾਂ ਵਿੱਚ ਔਰਤਾਂ ਵੀ ਸਨ ਜੋ ਸੋਗ ਕਰਦੀਆਂ ਸਨ ਅਤੇ ਉਸ ਲਈ ਰੋਂਦੀਆਂ ਸਨ।

28ਯਿਸ਼ੂ ਨੇ ਮੁੜ ਕੇ ਉਹਨਾਂ ਨੂੰ ਕਿਹਾ, “ਯੇਰੂਸ਼ਲੇਮ ਦੀ ਧੀਓ, ਮੇਰੇ ਲਈ ਨਾ ਰੋਵੋ। ਆਪਣੇ ਲਈ ਅਤੇ ਆਪਣੇ ਬੱਚਿਆਂ ਲਈ ਰੋਵੋ।

29ਉਹ ਵੇਲਾ ਆਵੇਗਾ ਜਦੋਂ ਤੁਸੀਂ ਕਹੋਗੇ, ‘ਧੰਨ ਹਨ ਬੇ-ਔਲਾਦ ਔਰਤਾਂ, ਜਿਹੜੀਆਂ ਕੁੱਖਾਂ ਨੇ ਕਦੇ ਕੌਈ ਔਲਾਦ ਨਹੀਂ ਜੰਮੀ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਕਦੇ ਦੁੱਧ ਨਹੀਂ ਪਿਲਾਇਆ!’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.