ਲੂਕਸ 23

ਯਿਸ਼ੂ ਨੇ ਮੁੜ ਕੇ ਉਹਨਾਂ ਨੂੰ ਕਿਹਾ, “ਯੇਰੂਸ਼ਲੇਮ ਦੀ ਧੀਓ, ਮੇਰੇ ਲਈ ਨਾ ਰੋਵੋ। ਆਪਣੇ ਲਈ ਅਤੇ ਆਪਣੇ ਬੱਚਿਆਂ ਲਈ ਰੋਵੋ।

Luke 23:28 (UKJV) But Jesus turning unto them said, Daughters of Jerusalem, weep not for me, but weep for yourselves, and for your children.

26ਜਦੋਂ ਸਿਪਾਹੀ ਉਸ ਨੂੰ ਬਾਹਰ ਲੈ ਜਾ ਰਹੇ ਸਨ, ਉਹਨਾਂ ਨੇ ਕੁਰੇਨੀ ਵਾਸੀ ਸ਼ਿਮਓਨ ਨੂੰ ਫੜ ਲਿਆ, ਜੋ ਕਿ ਦੇਸ਼ ਤੋਂ ਆਪਣੇ ਰਾਹ ਵੱਲ ਜਾ ਰਿਹਾ ਸੀ ਅਤੇ ਉਹਨਾਂ ਨੇ ਸਲੀਬ ਉਸ ਉੱਤੇ ਲੱਦ ਦਿੱਤੀ ਅਤੇ ਉਸ ਨੂੰ ਯਿਸ਼ੂ ਦੇ ਪਿੱਛੇ-ਪਿੱਛੇ ਚੱਲਣ ਲਈ ਕਿਹਾ।

27ਵੱਡੀ ਗਿਣਤੀ ਵਿੱਚ ਲੋਕ ਉਸ ਦੇ ਪਿੱਛੇ ਚੱਲ ਰਹੇ ਸਨ, ਜਿਨ੍ਹਾਂ ਵਿੱਚ ਔਰਤਾਂ ਵੀ ਸਨ ਜੋ ਸੋਗ ਕਰਦੀਆਂ ਸਨ ਅਤੇ ਉਸ ਲਈ ਰੋਂਦੀਆਂ ਸਨ।

28ਯਿਸ਼ੂ ਨੇ ਮੁੜ ਕੇ ਉਹਨਾਂ ਨੂੰ ਕਿਹਾ, “ਯੇਰੂਸ਼ਲੇਮ ਦੀ ਧੀਓ, ਮੇਰੇ ਲਈ ਨਾ ਰੋਵੋ। ਆਪਣੇ ਲਈ ਅਤੇ ਆਪਣੇ ਬੱਚਿਆਂ ਲਈ ਰੋਵੋ।

29ਉਹ ਵੇਲਾ ਆਵੇਗਾ ਜਦੋਂ ਤੁਸੀਂ ਕਹੋਗੇ, ‘ਧੰਨ ਹਨ ਬੇ-ਔਲਾਦ ਔਰਤਾਂ, ਜਿਹੜੀਆਂ ਕੁੱਖਾਂ ਨੇ ਕਦੇ ਕੌਈ ਔਲਾਦ ਨਹੀਂ ਜੰਮੀ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਕਦੇ ਦੁੱਧ ਨਹੀਂ ਪਿਲਾਇਆ!’

30“ ‘ਫਿਰ ਉਹ ਪਹਾੜਾਂ ਨੂੰ ਕਹਿਣਗੇ, “ਸਾਡੇ ਉੱਤੇ ਡਿੱਗ ਜਾਓ!” ਅਤੇ ਪਹਾੜੀਆਂ ਨੂੰ ਕਹਿਣਗੇ, “ਸਾਨੂੰ ਢੱਕ ਲਓ।” ’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.