ਲੂਕਸ 23

ਉਹ ਵੇਲਾ ਆਵੇਗਾ ਜਦੋਂ ਤੁਸੀਂ ਕਹੋਗੇ, ‘ਧੰਨ ਹਨ ਬੇ-ਔਲਾਦ ਔਰਤਾਂ, ਜਿਹੜੀਆਂ ਕੁੱਖਾਂ ਨੇ ਕਦੇ ਕੌਈ ਔਲਾਦ ਨਹੀਂ ਜੰਮੀ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਕਦੇ ਦੁੱਧ ਨਹੀਂ ਪਿਲਾਇਆ!’

Luke 23:29 (UKJV) For, behold, the days are coming, in the which they shall say, Blessed are the barren, and the wombs that never bare, and the breast which never gave suck.

27ਵੱਡੀ ਗਿਣਤੀ ਵਿੱਚ ਲੋਕ ਉਸ ਦੇ ਪਿੱਛੇ ਚੱਲ ਰਹੇ ਸਨ, ਜਿਨ੍ਹਾਂ ਵਿੱਚ ਔਰਤਾਂ ਵੀ ਸਨ ਜੋ ਸੋਗ ਕਰਦੀਆਂ ਸਨ ਅਤੇ ਉਸ ਲਈ ਰੋਂਦੀਆਂ ਸਨ।

28ਯਿਸ਼ੂ ਨੇ ਮੁੜ ਕੇ ਉਹਨਾਂ ਨੂੰ ਕਿਹਾ, “ਯੇਰੂਸ਼ਲੇਮ ਦੀ ਧੀਓ, ਮੇਰੇ ਲਈ ਨਾ ਰੋਵੋ। ਆਪਣੇ ਲਈ ਅਤੇ ਆਪਣੇ ਬੱਚਿਆਂ ਲਈ ਰੋਵੋ।

29ਉਹ ਵੇਲਾ ਆਵੇਗਾ ਜਦੋਂ ਤੁਸੀਂ ਕਹੋਗੇ, ‘ਧੰਨ ਹਨ ਬੇ-ਔਲਾਦ ਔਰਤਾਂ, ਜਿਹੜੀਆਂ ਕੁੱਖਾਂ ਨੇ ਕਦੇ ਕੌਈ ਔਲਾਦ ਨਹੀਂ ਜੰਮੀ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਕਦੇ ਦੁੱਧ ਨਹੀਂ ਪਿਲਾਇਆ!’

30“ ‘ਫਿਰ ਉਹ ਪਹਾੜਾਂ ਨੂੰ ਕਹਿਣਗੇ, “ਸਾਡੇ ਉੱਤੇ ਡਿੱਗ ਜਾਓ!” ਅਤੇ ਪਹਾੜੀਆਂ ਨੂੰ ਕਹਿਣਗੇ, “ਸਾਨੂੰ ਢੱਕ ਲਓ।” ’

31ਕਿਉਂਕਿ ਜਦੋਂ ਉਹ ਹਰੇ ਰੁੱਖ ਨਾਲ ਇਸ ਤਰ੍ਹਾਂ ਦਾ ਸਲੂਕ ਕਰ ਰਹੇ ਹਨ, ਤਾਂ ਸੁੱਕੇ ਰੁੱਖ ਦੀ ਕੀ ਹਾਲਤ ਹੋਵੇਗੀ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.