ਲੂਕਸ 23

“ ‘ਫਿਰ ਉਹ ਪਹਾੜਾਂ ਨੂੰ ਕਹਿਣਗੇ, “ਸਾਡੇ ਉੱਤੇ ਡਿੱਗ ਜਾਓ!” ਅਤੇ ਪਹਾੜੀਆਂ ਨੂੰ ਕਹਿਣਗੇ, “ਸਾਨੂੰ ਢੱਕ ਲਓ।” ’

Luke 23:30 (UKJV) Then shall they begin to say to the mountains, Fall on us; and to the hills, Cover us.

28ਯਿਸ਼ੂ ਨੇ ਮੁੜ ਕੇ ਉਹਨਾਂ ਨੂੰ ਕਿਹਾ, “ਯੇਰੂਸ਼ਲੇਮ ਦੀ ਧੀਓ, ਮੇਰੇ ਲਈ ਨਾ ਰੋਵੋ। ਆਪਣੇ ਲਈ ਅਤੇ ਆਪਣੇ ਬੱਚਿਆਂ ਲਈ ਰੋਵੋ।

29ਉਹ ਵੇਲਾ ਆਵੇਗਾ ਜਦੋਂ ਤੁਸੀਂ ਕਹੋਗੇ, ‘ਧੰਨ ਹਨ ਬੇ-ਔਲਾਦ ਔਰਤਾਂ, ਜਿਹੜੀਆਂ ਕੁੱਖਾਂ ਨੇ ਕਦੇ ਕੌਈ ਔਲਾਦ ਨਹੀਂ ਜੰਮੀ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਕਦੇ ਦੁੱਧ ਨਹੀਂ ਪਿਲਾਇਆ!’

30“ ‘ਫਿਰ ਉਹ ਪਹਾੜਾਂ ਨੂੰ ਕਹਿਣਗੇ, “ਸਾਡੇ ਉੱਤੇ ਡਿੱਗ ਜਾਓ!” ਅਤੇ ਪਹਾੜੀਆਂ ਨੂੰ ਕਹਿਣਗੇ, “ਸਾਨੂੰ ਢੱਕ ਲਓ।” ’

31ਕਿਉਂਕਿ ਜਦੋਂ ਉਹ ਹਰੇ ਰੁੱਖ ਨਾਲ ਇਸ ਤਰ੍ਹਾਂ ਦਾ ਸਲੂਕ ਕਰ ਰਹੇ ਹਨ, ਤਾਂ ਸੁੱਕੇ ਰੁੱਖ ਦੀ ਕੀ ਹਾਲਤ ਹੋਵੇਗੀ?”

32ਦੋ ਹੋਰ ਆਦਮੀ, ਜਿਹੜੇ ਅਪਰਾਧੀ ਸਨ, ਉਹਨਾਂ ਨੂੰ ਵੀ ਯਿਸ਼ੂ ਦੇ ਨਾਲ ਮੌਤ ਦੀ ਸਜ਼ਾ ਲਈ ਲਜਾਇਆ ਜਾ ਰਿਹਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.