29ਉਹ ਵੇਲਾ ਆਵੇਗਾ ਜਦੋਂ ਤੁਸੀਂ ਕਹੋਗੇ, ‘ਧੰਨ ਹਨ ਬੇ-ਔਲਾਦ ਔਰਤਾਂ, ਜਿਹੜੀਆਂ ਕੁੱਖਾਂ ਨੇ ਕਦੇ ਕੌਈ ਔਲਾਦ ਨਹੀਂ ਜੰਮੀ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਕਦੇ ਦੁੱਧ ਨਹੀਂ ਪਿਲਾਇਆ!’
30“ ‘ਫਿਰ ਉਹ ਪਹਾੜਾਂ ਨੂੰ ਕਹਿਣਗੇ, “ਸਾਡੇ ਉੱਤੇ ਡਿੱਗ ਜਾਓ!” ਅਤੇ ਪਹਾੜੀਆਂ ਨੂੰ ਕਹਿਣਗੇ, “ਸਾਨੂੰ ਢੱਕ ਲਓ।” ’
31ਕਿਉਂਕਿ ਜਦੋਂ ਉਹ ਹਰੇ ਰੁੱਖ ਨਾਲ ਇਸ ਤਰ੍ਹਾਂ ਦਾ ਸਲੂਕ ਕਰ ਰਹੇ ਹਨ, ਤਾਂ ਸੁੱਕੇ ਰੁੱਖ ਦੀ ਕੀ ਹਾਲਤ ਹੋਵੇਗੀ?”
32ਦੋ ਹੋਰ ਆਦਮੀ, ਜਿਹੜੇ ਅਪਰਾਧੀ ਸਨ, ਉਹਨਾਂ ਨੂੰ ਵੀ ਯਿਸ਼ੂ ਦੇ ਨਾਲ ਮੌਤ ਦੀ ਸਜ਼ਾ ਲਈ ਲਜਾਇਆ ਜਾ ਰਿਹਾ ਸੀ।
33ਜਦੋਂ ਉਹ ਉਸ ਜਗ੍ਹਾ ਤੇ ਪਹੁੰਚੇ ਜਿਸ ਦਾ ਨਾਮ ਖੋਪੜੀ ਦਾ ਪਹਾੜ ਸੀ, ਉਹਨਾਂ ਨੇ ਉੱਥੇ ਯਿਸ਼ੂ ਨੂੰ ਅਪਰਾਧੀਆਂ ਨਾਲ ਸਲੀਬ ਦਿੱਤੀ, ਇੱਕ ਉਸ ਦੇ ਸੱਜੇ, ਦੂਸਰਾ ਉਸ ਦੇ ਖੱਬੇ ਪਾਸੇ।