ਲੂਕਸ 23

ਲੋਕ ਖੜ੍ਹ ਕੇ ਇਹ ਸਭ ਵੇਖ ਰਹੇ ਸਨ ਅਤੇ ਹਾਕਮਾਂ ਨੇ ਉਸ ਦਾ ਮਜ਼ਾਕ ਉਡਾਇਆ ਅਤੇ ਉਹਨਾਂ ਨੇ ਕਿਹਾ, “ਇਸ ਨੇ ਹੋਰਾਂ ਨੂੰ ਬਚਾਇਆ ਅਤੇ ਜੇ ਇਹ ਪਰਮੇਸ਼ਵਰ ਦਾ ਮਸੀਹਾ, ਉਹਨਾਂ ਦਾ ਚੁਣਿਆ ਹੋਇਆ ਹੈ ਤਾਂ ਉਹ ਆਪਣੇ ਆਪ ਨੂੰ ਬਚਾਵੇ।”

Luke 23:35 (UKJV) And the people stood beholding. And the rulers also with them derided him, saying, He saved others; let him save himself, if he be Christ, the chosen of God.

33ਜਦੋਂ ਉਹ ਉਸ ਜਗ੍ਹਾ ਤੇ ਪਹੁੰਚੇ ਜਿਸ ਦਾ ਨਾਮ ਖੋਪੜੀ ਦਾ ਪਹਾੜ ਸੀ, ਉਹਨਾਂ ਨੇ ਉੱਥੇ ਯਿਸ਼ੂ ਨੂੰ ਅਪਰਾਧੀਆਂ ਨਾਲ ਸਲੀਬ ਦਿੱਤੀ, ਇੱਕ ਉਸ ਦੇ ਸੱਜੇ, ਦੂਸਰਾ ਉਸ ਦੇ ਖੱਬੇ ਪਾਸੇ।

34ਯਿਸ਼ੂ ਨੇ ਕਿਹਾ, “ਪਿਤਾ ਜੀ, ਉਹਨਾਂ ਨੂੰ ਮਾਫ਼ ਕਰ ਦਿਓ ਕਿਉਂਕਿ ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।” ਅਤੇ ਉਹਨਾਂ ਨੇ ਪਰਚੀਆਂ ਸੁੱਟ ਕੇ ਉਸ ਦੇ ਕੱਪੜੇ ਵੰਡ ਲਏ।

35ਲੋਕ ਖੜ੍ਹ ਕੇ ਇਹ ਸਭ ਵੇਖ ਰਹੇ ਸਨ ਅਤੇ ਹਾਕਮਾਂ ਨੇ ਉਸ ਦਾ ਮਜ਼ਾਕ ਉਡਾਇਆ ਅਤੇ ਉਹਨਾਂ ਨੇ ਕਿਹਾ, “ਇਸ ਨੇ ਹੋਰਾਂ ਨੂੰ ਬਚਾਇਆ ਅਤੇ ਜੇ ਇਹ ਪਰਮੇਸ਼ਵਰ ਦਾ ਮਸੀਹਾ, ਉਹਨਾਂ ਦਾ ਚੁਣਿਆ ਹੋਇਆ ਹੈ ਤਾਂ ਉਹ ਆਪਣੇ ਆਪ ਨੂੰ ਬਚਾਵੇ।”

36ਸਿਪਾਹੀ ਵੀ ਆਏ ਅਤੇ ਉਹਨਾਂ ਨੇ ਵੀ ਉਸ ਦਾ ਮਜ਼ਾਕ ਉਡਾਇਆ। ਉਹਨਾਂ ਨੇ ਉਸ ਨੂੰ ਸਿਰਕਾ ਪਿਲਾਇਆ

37ਅਤੇ ਕਿਹਾ, “ਜੇ ਤੂੰ ਯਹੂਦੀਆਂ ਦਾ ਰਾਜਾ ਹੈ, ਤਾਂ ਆਪਣੇ ਆਪ ਨੂੰ ਬਚਾ ਲੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.