35ਲੋਕ ਖੜ੍ਹ ਕੇ ਇਹ ਸਭ ਵੇਖ ਰਹੇ ਸਨ ਅਤੇ ਹਾਕਮਾਂ ਨੇ ਉਸ ਦਾ ਮਜ਼ਾਕ ਉਡਾਇਆ ਅਤੇ ਉਹਨਾਂ ਨੇ ਕਿਹਾ, “ਇਸ ਨੇ ਹੋਰਾਂ ਨੂੰ ਬਚਾਇਆ ਅਤੇ ਜੇ ਇਹ ਪਰਮੇਸ਼ਵਰ ਦਾ ਮਸੀਹਾ, ਉਹਨਾਂ ਦਾ ਚੁਣਿਆ ਹੋਇਆ ਹੈ ਤਾਂ ਉਹ ਆਪਣੇ ਆਪ ਨੂੰ ਬਚਾਵੇ।”
36ਸਿਪਾਹੀ ਵੀ ਆਏ ਅਤੇ ਉਹਨਾਂ ਨੇ ਵੀ ਉਸ ਦਾ ਮਜ਼ਾਕ ਉਡਾਇਆ। ਉਹਨਾਂ ਨੇ ਉਸ ਨੂੰ ਸਿਰਕਾ ਪਿਲਾਇਆ
37ਅਤੇ ਕਿਹਾ, “ਜੇ ਤੂੰ ਯਹੂਦੀਆਂ ਦਾ ਰਾਜਾ ਹੈ, ਤਾਂ ਆਪਣੇ ਆਪ ਨੂੰ ਬਚਾ ਲੈ।”
38ਉਸ ਦੇ ਸਿਰ ਉੱਪਰ ਇੱਕ ਦੋਸ਼ ਪੱਤਰੀ ਵਿੱਚ ਲਿਖ ਕੇ ਲਗਾਈ ਗਈ, ਜਿਸ ਵਿੱਚ ਲਿਖਿਆ ਸੀ: ਇਹ ਯਹੂਦੀਆਂ ਦਾ ਰਾਜਾ ਹੈ।
39ਇੱਕ ਅਪਰਾਧੀ ਜੋ ਉੱਥੇ ਲਟਕਾਇਆ ਗਿਆ ਸੀ, ਉਸ ਨੇ ਯਿਸ਼ੂ ਦਾ ਅਪਮਾਨ ਕੀਤਾ ਅਤੇ ਕਿਹਾ: “ਕੀ ਤੂੰ ਮਸੀਹਾ ਨਹੀਂ ਹੈ? ਆਪਣੇ ਆਪ ਨੂੰ ਅਤੇ ਸਾਨੂੰ ਬਚਾ!”