2ਉਹਨਾਂ ਨੇ ਯਿਸ਼ੂ ਉੱਤੇ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ, “ਅਸੀਂ ਇਸ ਆਦਮੀ ਨੂੰ ਸਾਡੇ ਦੇਸ਼ ਦੇ ਲੋਕਾਂ ਨੂੰ ਭਰਮਾਉਂਦੇ ਵੇਖਿਆ ਹੈ। ਉਹ ਕੈਸਰ ਨੂੰ ਟੈਕਸ ਅਦਾ ਕਰਨ ਦਾ ਵਿਰੋਧ ਕਰਦਾ ਹੈ ਅਤੇ ਮਸੀਹ, ਰਾਜਾ ਹੋਣ ਦਾ ਦਾਅਵਾ ਕਰਦਾ ਹੈ।”
3ਪਿਲਾਤੁਸ ਨੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਜੋ ਤੁਸੀਂ ਕਿਹਾ ਹੈ ਸੱਚ ਉਹੀ ਹੈ।”
4ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਆਦਮੀ ਉੱਤੇ ਦੋਸ਼ ਲਾਉਣ ਦਾ ਕੋਈ ਕਾਰਨ ਨਹੀਂ ਮਿਲਿਆ।”
5ਪਰ ਉਹਨਾਂ ਨੇ ਜ਼ੋਰ ਪਾਉਂਦਿਆਂ ਕਿਹਾ, “ਉਹ ਆਪਣੀ ਸਿੱਖਿਆ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭੜਕਾਉਂਦਾ ਹੈ। ਉਸ ਨੇ ਗਲੀਲ ਪ੍ਰਦੇਸ਼ ਤੋਂ ਸ਼ੁਰੂ ਕੀਤਾ ਅਤੇ ਇੱਥੇ ਤੱਕ ਪਹੁੰਚ ਗਿਆ ਹੈ।”
6ਇਹ ਸੁਣਦਿਆਂ ਹੀ ਪਿਲਾਤੁਸ ਨੇ ਪੁੱਛਿਆ ਕੀ ਇਹ ਆਦਮੀ ਗਲੀਲ ਵਾਸੀ ਹੈ?