40ਪਰ ਦੂਜੇ ਅਪਰਾਧੀ ਨੇ ਉਸ ਨੂੰ ਝਿੜਕਿਆ ਅਤੇ ਕਿਹਾ, “ਕੀ ਤੂੰ ਪਰਮੇਸ਼ਵਰ ਤੋਂ ਨਹੀਂ ਡਰਦਾ? ਕਿਉਂਕਿ ਤੈਨੂੰ ਵੀ ਉਹੀ ਸਜ਼ਾ ਦਿੱਤੀ ਜਾ ਰਹੀ ਹੈ!
41ਸਾਡੇ ਲਈ ਇਹ ਸਜ਼ਾ ਸਹੀ ਹੈ, ਕਿਉਂਕਿ ਸਾਨੂੰ ਸਾਡੇ ਬੁਰੇ ਕੰਮਾਂ ਲਈ ਸਹੀ ਸਜ਼ਾ ਮਿਲ ਰਹੀ ਹੈ ਪਰ ਇਸ ਆਦਮੀ ਨੇ ਕੁਝ ਗਲਤ ਨਹੀਂ ਕੀਤਾ।”
42ਤਦ ਉਸ ਨੇ ਕਿਹਾ, “ਯਿਸ਼ੂ, ਜਦੋਂ ਤੁਸੀਂ ਆਪਣੇ ਰਾਜ ਵਿੱਚ ਆਓਗੇ ਤਾਂ ਮੈਨੂੰ ਯਾਦ ਰੱਖਣਾ।”
43ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, “ਮੈਂ ਤੈਨੂੰ ਸੱਚ ਦੱਸਦਾ ਹਾਂ, ਅੱਜ ਤੂੰ ਮੇਰੇ ਨਾਲ ਸਵਰਗ ਵਿੱਚ ਹੋਵੇਗੇ।”
44ਇਹ ਦੁਪਹਿਰ ਦਾ ਵੇਲਾ ਸੀ ਅਤੇ ਦੁਪਹਿਰ ਦੇ ਤਿੰਨ ਵਜੇ ਤੱਕ ਸਾਰੇ ਦੇਸ਼ ਉੱਤੇ ਹਨੇਰਾ ਛਾਇਆ ਰਿਹਾ।