ਲੂਕਸ 23

ਪਰ ਉਹ ਸਾਰੇ ਲੋਕ ਜਿਹੜੇ ਉਸ ਨੂੰ ਜਾਣਦੇ ਸਨ, ਔਰਤਾਂ ਸਮੇਤ, ਜਿਹੜੀਆਂ ਗਲੀਲ ਤੋਂ ਉਸ ਦੇ ਪਿੱਛੇ ਚੱਲ ਰਹੀਆਂ ਸਨ, ਇੱਕ ਦੂਰੀ ਤੇ ਖਲੋਤੀਆਂ ਇਹ ਸਭ ਵੇਖ ਰਹੀਆਂ ਸਨ।

Luke 23:49 (UKJV) And all his acquaintance, and the women that followed him from Galilee, stood far off, beholding these things.

47ਸੂਬੇਦਾਰ ਨੇ ਇਹ ਵਾਪਰਿਆ ਵੇਖ ਕੇ ਪਰਮੇਸ਼ਵਰ ਦੀ ਵਡਿਆਈ ਕੀਤੀ ਅਤੇ ਕਿਹਾ, “ਯਕੀਨਨ ਇਹ ਇੱਕ ਧਰਮੀ ਆਦਮੀ ਸੀ।”

48ਜਦੋਂ ਸਾਰੇ ਲੋਕ ਜੋ ਇਹ ਸਭ ਵੇਖਣ ਲਈ ਇਕੱਠੇ ਹੋਏ ਸਨ ਉਹਨਾਂ ਨੇ ਵੇਖਿਆ ਕਿ ਕੀ ਵਾਪਰਿਆ ਹੈ, ਤਾਂ ਉਹਨਾਂ ਨੇ ਆਪਣੀਆਂ ਛਾਤੀਆਂ ਨੂੰ ਪਿੱਟਿਆ ਅਤੇ ਉੱਥੋਂ ਚਲੇ ਗਏ।

49ਪਰ ਉਹ ਸਾਰੇ ਲੋਕ ਜਿਹੜੇ ਉਸ ਨੂੰ ਜਾਣਦੇ ਸਨ, ਔਰਤਾਂ ਸਮੇਤ, ਜਿਹੜੀਆਂ ਗਲੀਲ ਤੋਂ ਉਸ ਦੇ ਪਿੱਛੇ ਚੱਲ ਰਹੀਆਂ ਸਨ, ਇੱਕ ਦੂਰੀ ਤੇ ਖਲੋਤੀਆਂ ਇਹ ਸਭ ਵੇਖ ਰਹੀਆਂ ਸਨ।

50ਉੱਥੇ ਇੱਕ ਯੋਸੇਫ਼ ਨਾਮ ਦਾ ਆਦਮੀ ਸੀ ਜਿਹੜਾ ਸਭਾ ਦਾ ਇੱਕ ਮੈਂਬਰ ਸੀ, ਉਹ ਇੱਕ ਚੰਗਾ ਅਤੇ ਧਰਮੀ ਆਦਮੀ ਸੀ।

51ਜਿਸ ਨੇ ਯਹੂਦੀ ਆਗੂਆਂ ਦੇ ਫੈਸਲੇ ਅਤੇ ਕਾਰਵਾਈ ਨਾਲ ਆਪਣੀ ਸਹਿਮਤੀ ਨਹੀਂ ਦਿੱਤੀ ਸੀ। ਉਹ ਯਹੂਦੀਆਂ ਦੇ ਸ਼ਹਿਰ ਅਰਿਮਥਿਆ ਦਾ ਵਾਸੀ ਸੀ, ਅਤੇ ਉਹ ਖ਼ੁਦ ਪਰਮੇਸ਼ਵਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.