ਲੂਕਸ 23

ਪਰ ਉਹਨਾਂ ਨੇ ਜ਼ੋਰ ਪਾਉਂਦਿਆਂ ਕਿਹਾ, “ਉਹ ਆਪਣੀ ਸਿੱਖਿਆ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭੜਕਾਉਂਦਾ ਹੈ। ਉਸ ਨੇ ਗਲੀਲ ਪ੍ਰਦੇਸ਼ ਤੋਂ ਸ਼ੁਰੂ ਕੀਤਾ ਅਤੇ ਇੱਥੇ ਤੱਕ ਪਹੁੰਚ ਗਿਆ ਹੈ।”

Luke 23:5 (UKJV) And they were the more fierce, saying, He stirs up the people, teaching throughout all Jewry, beginning from Galilee to this place.

3ਪਿਲਾਤੁਸ ਨੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਜੋ ਤੁਸੀਂ ਕਿਹਾ ਹੈ ਸੱਚ ਉਹੀ ਹੈ।”

4ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਆਦਮੀ ਉੱਤੇ ਦੋਸ਼ ਲਾਉਣ ਦਾ ਕੋਈ ਕਾਰਨ ਨਹੀਂ ਮਿਲਿਆ।”

5ਪਰ ਉਹਨਾਂ ਨੇ ਜ਼ੋਰ ਪਾਉਂਦਿਆਂ ਕਿਹਾ, “ਉਹ ਆਪਣੀ ਸਿੱਖਿਆ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭੜਕਾਉਂਦਾ ਹੈ। ਉਸ ਨੇ ਗਲੀਲ ਪ੍ਰਦੇਸ਼ ਤੋਂ ਸ਼ੁਰੂ ਕੀਤਾ ਅਤੇ ਇੱਥੇ ਤੱਕ ਪਹੁੰਚ ਗਿਆ ਹੈ।”

6ਇਹ ਸੁਣਦਿਆਂ ਹੀ ਪਿਲਾਤੁਸ ਨੇ ਪੁੱਛਿਆ ਕੀ ਇਹ ਆਦਮੀ ਗਲੀਲ ਵਾਸੀ ਹੈ?

7ਜਦੋਂ ਉਸ ਨੂੰ ਪਤਾ ਚੱਲਿਆ ਕਿ ਯਿਸ਼ੂ ਹੇਰੋਦੇਸ ਦੇ ਅਧਿਕਾਰ ਖੇਤਰ ਵਿੱਚ ਹੈ, ਉਸ ਨੇ ਯਿਸ਼ੂ ਨੂੰ ਹੇਰੋਦੇਸ ਕੋਲ ਭੇਜ ਦਿੱਤਾ, ਜੋ ਉਸ ਸਮੇਂ ਯੇਰੂਸ਼ਲੇਮ ਵਿੱਚ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.