48ਜਦੋਂ ਸਾਰੇ ਲੋਕ ਜੋ ਇਹ ਸਭ ਵੇਖਣ ਲਈ ਇਕੱਠੇ ਹੋਏ ਸਨ ਉਹਨਾਂ ਨੇ ਵੇਖਿਆ ਕਿ ਕੀ ਵਾਪਰਿਆ ਹੈ, ਤਾਂ ਉਹਨਾਂ ਨੇ ਆਪਣੀਆਂ ਛਾਤੀਆਂ ਨੂੰ ਪਿੱਟਿਆ ਅਤੇ ਉੱਥੋਂ ਚਲੇ ਗਏ।
49ਪਰ ਉਹ ਸਾਰੇ ਲੋਕ ਜਿਹੜੇ ਉਸ ਨੂੰ ਜਾਣਦੇ ਸਨ, ਔਰਤਾਂ ਸਮੇਤ, ਜਿਹੜੀਆਂ ਗਲੀਲ ਤੋਂ ਉਸ ਦੇ ਪਿੱਛੇ ਚੱਲ ਰਹੀਆਂ ਸਨ, ਇੱਕ ਦੂਰੀ ਤੇ ਖਲੋਤੀਆਂ ਇਹ ਸਭ ਵੇਖ ਰਹੀਆਂ ਸਨ।
50ਉੱਥੇ ਇੱਕ ਯੋਸੇਫ਼ ਨਾਮ ਦਾ ਆਦਮੀ ਸੀ ਜਿਹੜਾ ਸਭਾ ਦਾ ਇੱਕ ਮੈਂਬਰ ਸੀ, ਉਹ ਇੱਕ ਚੰਗਾ ਅਤੇ ਧਰਮੀ ਆਦਮੀ ਸੀ।
51ਜਿਸ ਨੇ ਯਹੂਦੀ ਆਗੂਆਂ ਦੇ ਫੈਸਲੇ ਅਤੇ ਕਾਰਵਾਈ ਨਾਲ ਆਪਣੀ ਸਹਿਮਤੀ ਨਹੀਂ ਦਿੱਤੀ ਸੀ। ਉਹ ਯਹੂਦੀਆਂ ਦੇ ਸ਼ਹਿਰ ਅਰਿਮਥਿਆ ਦਾ ਵਾਸੀ ਸੀ, ਅਤੇ ਉਹ ਖ਼ੁਦ ਪਰਮੇਸ਼ਵਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ।
52ਪਿਲਾਤੁਸ ਕੋਲ ਜਾ ਕੇ ਉਸ ਨੇ ਯਿਸ਼ੂ ਦੀ ਲਾਸ਼ ਮੰਗੀ।