ਲੂਕਸ 23

ਉਹ ਔਰਤਾਂ ਜਿਹੜੀਆਂ ਯਿਸ਼ੂ ਨਾਲ ਗਲੀਲ ਤੋਂ ਆਈਆਂ ਸਨ, ਯੋਸੇਫ਼ ਦਾ ਪਿੱਛਾ ਕਰ ਰਹੀਆਂ ਸਨ ਅਤੇ ਉਹਨਾਂ ਨੇ ਕਬਰ ਨੂੰ ਵੇਖਿਆ ਅਤੇ ਇਹ ਵੀ ਕੀ ਉਸ ਦੀ ਲਾਸ਼ ਨੂੰ ਕਿਵੇਂ ਰੱਖਿਆ ਹੋਇਆ ਸੀ।

Luke 23:55 (UKJV) And the women also, which came with him from Galilee, followed after, and beheld the tomb, and how his body was laid.

53ਤਦ ਉਸ ਨੇ ਲਾਸ਼ ਨੂੰ ਹੇਠਾਂ ਲਾਹ ਕੇ ਇੱਕ ਮਖਮਲ ਦੇ ਕੱਪੜੇ ਵਿੱਚ ਲਪੇਟਿਆ ਅਤੇ ਲਾਸ਼ ਨੂੰ ਇੱਕ ਚੱਟਾਨ ਵਿੱਚ ਖੋਦ ਕੇ ਬਣਾਈ ਹੋਈ ਕਬਰ ਵਿੱਚ ਰੱਖ ਦਿੱਤਾ, ਜਿਸ ਵਿੱਚ ਹਾਲੇ ਤੱਕ ਕੋਈ ਨਹੀਂ ਦਫਨਾਇਆ ਗਿਆ ਸੀ।

54ਇਹ ਤਿਆਰੀ ਦਾ ਦਿਨ ਸੀ, ਅਤੇ ਸਬਤ ਦਾ ਦਿਨ ਸ਼ੁਰੂ ਹੋਣ ਵਾਲਾ ਸੀ।

55ਉਹ ਔਰਤਾਂ ਜਿਹੜੀਆਂ ਯਿਸ਼ੂ ਨਾਲ ਗਲੀਲ ਤੋਂ ਆਈਆਂ ਸਨ, ਯੋਸੇਫ਼ ਦਾ ਪਿੱਛਾ ਕਰ ਰਹੀਆਂ ਸਨ ਅਤੇ ਉਹਨਾਂ ਨੇ ਕਬਰ ਨੂੰ ਵੇਖਿਆ ਅਤੇ ਇਹ ਵੀ ਕੀ ਉਸ ਦੀ ਲਾਸ਼ ਨੂੰ ਕਿਵੇਂ ਰੱਖਿਆ ਹੋਇਆ ਸੀ।

56ਫਿਰ ਉਹ ਘਰ ਗਈਆਂ ਅਤੇ ਉਹਨਾਂ ਨੇ ਸੁਗੰਧਾਂ ਅਤੇ ਅਤਰ ਤਿਆਰ ਕੀਤੇ। ਪਰ ਉਹਨਾਂ ਨੇ ਹੁਕਮ ਦੀ ਪਾਲਣਾ ਕਰਦਿਆਂ ਸਬਤ ਦੇ ਦਿਨ ਆਰਾਮ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.