5ਪਰ ਉਹਨਾਂ ਨੇ ਜ਼ੋਰ ਪਾਉਂਦਿਆਂ ਕਿਹਾ, “ਉਹ ਆਪਣੀ ਸਿੱਖਿਆ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭੜਕਾਉਂਦਾ ਹੈ। ਉਸ ਨੇ ਗਲੀਲ ਪ੍ਰਦੇਸ਼ ਤੋਂ ਸ਼ੁਰੂ ਕੀਤਾ ਅਤੇ ਇੱਥੇ ਤੱਕ ਪਹੁੰਚ ਗਿਆ ਹੈ।”
6ਇਹ ਸੁਣਦਿਆਂ ਹੀ ਪਿਲਾਤੁਸ ਨੇ ਪੁੱਛਿਆ ਕੀ ਇਹ ਆਦਮੀ ਗਲੀਲ ਵਾਸੀ ਹੈ?
7ਜਦੋਂ ਉਸ ਨੂੰ ਪਤਾ ਚੱਲਿਆ ਕਿ ਯਿਸ਼ੂ ਹੇਰੋਦੇਸ ਦੇ ਅਧਿਕਾਰ ਖੇਤਰ ਵਿੱਚ ਹੈ, ਉਸ ਨੇ ਯਿਸ਼ੂ ਨੂੰ ਹੇਰੋਦੇਸ ਕੋਲ ਭੇਜ ਦਿੱਤਾ, ਜੋ ਉਸ ਸਮੇਂ ਯੇਰੂਸ਼ਲੇਮ ਵਿੱਚ ਸੀ।
8ਜਦੋਂ ਹੇਰੋਦੇਸ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹ ਬੜਾ ਖੁਸ਼ ਹੋਇਆ, ਕਿਉਂਕਿ ਉਹ ਲੰਬੇ ਸਮੇਂ ਤੋਂ ਉਸ ਨੂੰ ਵੇਖਣਾ ਚਾਹੁੰਦਾ ਸੀ। ਉਸ ਨੇ ਪ੍ਰਭੂ ਯਿਸ਼ੂ ਬਾਰੇ ਬਹੁਤ ਕੁਝ ਸੁਣਿਆ ਸੀ। ਉਸ ਨੂੰ ਉਮੀਦ ਸੀ ਕਿ ਉਹ ਪ੍ਰਭੂ ਯਿਸ਼ੂ ਦੁਆਰਾ ਕੀਤੇ ਗਏ ਕੁਝ ਚਮਤਕਾਰ ਨੂੰ ਦੇਖ ਸਕੇ।
9ਉਸ ਨੇ ਯਿਸ਼ੂ ਨੂੰ ਬਹੁਤ ਸਾਰੇ ਪ੍ਰਸ਼ਨ ਪੁੱਛੇ, ਪਰ ਯਿਸ਼ੂ ਨੇ ਉਸ ਨੂੰ ਕੋਈ ਜਵਾਬ ਨਹੀਂ ਦਿੱਤਾ।