12ਪਰ ਪਤਰਸ ਉੱਠਿਆ ਅਤੇ ਕਬਰ ਵੱਲ ਭੱਜਿਆ। ਜਦੋਂ ਉਸ ਨੇ ਝੁਕ ਕੇ ਅੰਦਰ ਵੇਖਿਆ ਤਾਂ ਉੱਥੇ ਮਲਮਲ ਦੇ ਕੱਪੜੇ ਦੀਆਂ ਪੱਟੀਆਂ ਪਈਆ ਸਨ, ਅਤੇ ਉਹ ਇਸ ਘਟਨਾ ਤੇ ਹੈਰਾਨ ਹੋ ਕੇ ਉੱਥੋਂ ਚਲਾ ਗਿਆ।
13ਉਸੇ ਦਿਨ ਯਿਸ਼ੂ ਦੇ ਦੋ ਚੇਲੇ ਇੰਮਊਸ ਨਾਮ ਦੇ ਪਿੰਡ ਵੱਲ ਜਾ ਰਹੇ ਸਨ ਜੋ ਯੇਰੂਸ਼ਲੇਮ ਦੇ ਸ਼ਹਿਰ ਤੋਂ ਗਿਆਰਾਂ ਕਿਲੋਮੀਟਰ ਦੀ ਦੂਰੀ ਤੇ ਸੀ।
14ਉਹ ਇੱਕ ਦੂਸਰੇ ਨਾਲ ਉਸ ਬਾਰੇ ਗੱਲਾਂ ਕਰ ਰਹੇ ਸਨ ਜੋ ਵਾਪਰਿਆ ਸੀ।
15ਜਦੋਂ ਉਹ ਇੱਕ-ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਇਨ੍ਹਾਂ ਗੱਲਾਂ ਬਾਰੇ ਚਰਚਾ ਕਰ ਰਹੇ ਸਨ, ਯਿਸ਼ੂ ਖੁਦ ਆਏ ਅਤੇ ਉਹਨਾਂ ਦੇ ਨਾਲ ਤੁਰਨ ਲੱਗੇ।
16ਪਰ ਉਹਨਾਂ ਦੀਆਂ ਅੱਖਾਂ ਬੰਦ ਕਰ ਦਿੱਤੀਆਂ ਗਈਆਂ ਸਨ ਤਾਂ ਕਿ ਉਹ ਯਿਸ਼ੂ ਨੂੰ ਪਛਾਣ ਨਾ ਸਕਣ।