ਲੂਕਸ 24

ਅਤੇ ਕਹਿ ਰਹੇ ਸਨ, “ਇਹ ਸੱਚ ਹੈ! ਪ੍ਰਭੂ ਜੀ ਉੱਠੇ ਹਨ ਅਤੇ ਸ਼ਿਮਓਨ ਨੂੰ ਦਿਖਾਈ ਦਿੱਤੇ ਹਨ।”

Luke 24:34 (UKJV) Saying, The Lord has risen indeed, and has appeared to Simon.

32ਉਹਨਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਜਦੋਂ ਉਹ ਸਾਡੇ ਨਾਲ ਸੜਕ ਤੇ ਗੱਲ ਕਰ ਰਿਹਾ ਸੀ ਅਤੇ ਸਾਡੇ ਲਈ ਪੋਥੀਆਂ ਖੋਲ੍ਹ ਰਿਹਾ ਸੀ, ਤਾਂ ਕੀ ਸਾਡੇ ਦਿਲ ਅੰਦਰ ਨਹੀਂ ਸੜ ਰਹੇ?”

33ਉਹ ਖੜ੍ਹੇ ਹੋ ਗਏ ਅਤੇ ਇੱਕ ਦਮ ਯੇਰੂਸ਼ਲੇਮ ਵਾਪਸ ਆ ਗਏ। ਉੱਥੇ ਉਹਨਾਂ ਨੇ ਗਿਆਰਾਂ ਚੇਲਿਆਂ ਅਤੇ ਹੋਰਾਂ ਨੂੰ ਦੇਖਿਆ, ਜੋ ਉੱਥੇ ਇਕੱਠੇ ਹੋਏ ਸਨ,

34ਅਤੇ ਕਹਿ ਰਹੇ ਸਨ, “ਇਹ ਸੱਚ ਹੈ! ਪ੍ਰਭੂ ਜੀ ਉੱਠੇ ਹਨ ਅਤੇ ਸ਼ਿਮਓਨ ਨੂੰ ਦਿਖਾਈ ਦਿੱਤੇ ਹਨ।”

35ਤਦ ਉਹਨਾਂ ਦੋਵਾਂ ਨੇ ਦੱਸਿਆ ਕਿ ਰਸਤੇ ਵਿੱਚ ਕੀ ਹੋਇਆ ਸੀ, ਅਤੇ ਰੋਟੀ ਤੋੜਨ ਵੇਲੇ ਕਿਵੇਂ ਉਹਨਾਂ ਨੇ ਯਿਸ਼ੂ ਨੂੰ ਪਛਾਣ ਲਿਆ।

36ਜਦੋਂ ਉਹ ਇਸ ਬਾਰੇ ਗੱਲ ਕਰ ਹੀ ਰਹੇ ਸਨ, ਯਿਸ਼ੂ ਆਪ ਉਹਨਾਂ ਦੇ ਵਿੱਚਕਾਰ ਖੜ੍ਹੇ ਹੋ ਗਏ ਅਤੇ ਉਹਨਾਂ ਨੂੰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.