ਲੂਕਸ 24

ਅਤੇ ਯੇਰੂਸ਼ਲੇਮ ਤੋਂ ਸ਼ੁਰੂ ਕਰਦਿਆਂ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਪਾਪਾਂ ਦੀ ਮਾਫ਼ੀ ਲਈ ਪਛਤਾਵੇ ਦਾ ਪ੍ਰਚਾਰ ਕੀਤਾ ਜਾਵੇਗਾ।

Luke 24:47 (UKJV) And that repentance and remission of sins should be preached in his name among all nations, beginning at Jerusalem.

45ਫਿਰ ਯਿਸ਼ੂ ਨੇ ਉਹਨਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਬਚਨਾਂ ਨੂੰ ਸਮਝ ਸਕਣ।

46ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੈ: ਮਸੀਹ ਤਸੀਹੇ ਝੱਲਣਗੇ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਗੇ,

47ਅਤੇ ਯੇਰੂਸ਼ਲੇਮ ਤੋਂ ਸ਼ੁਰੂ ਕਰਦਿਆਂ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਪਾਪਾਂ ਦੀ ਮਾਫ਼ੀ ਲਈ ਪਛਤਾਵੇ ਦਾ ਪ੍ਰਚਾਰ ਕੀਤਾ ਜਾਵੇਗਾ।

48ਤੁਸੀਂ ਇਨ੍ਹਾਂ ਚੀਜ਼ਾਂ ਦੇ ਗਵਾਹ ਹੋ।

49ਮੈਂ ਤੁਹਾਨੂੰ ਭੇਜ ਰਿਹਾ ਹਾਂ ਜੋ ਮੇਰੇ ਪਿਤਾ ਨੇ ਵਾਅਦਾ ਕੀਤਾ ਹੈ; ਪਰ ਉਦੋਂ ਤੱਕ ਯੇਰੂਸ਼ਲੇਮ ਸ਼ਹਿਰ ਵਿੱਚ ਰਹੋ ਜਦੋਂ ਤੱਕ ਤੁਸੀਂ ਉੱਪਰੋਂ ਸ਼ਕਤੀ ਪ੍ਰਾਪਤ ਨਹੀਂ ਕਰ ਲੈਂਦੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.