46ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੈ: ਮਸੀਹ ਤਸੀਹੇ ਝੱਲਣਗੇ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਗੇ,
47ਅਤੇ ਯੇਰੂਸ਼ਲੇਮ ਤੋਂ ਸ਼ੁਰੂ ਕਰਦਿਆਂ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਪਾਪਾਂ ਦੀ ਮਾਫ਼ੀ ਲਈ ਪਛਤਾਵੇ ਦਾ ਪ੍ਰਚਾਰ ਕੀਤਾ ਜਾਵੇਗਾ।
48ਤੁਸੀਂ ਇਨ੍ਹਾਂ ਚੀਜ਼ਾਂ ਦੇ ਗਵਾਹ ਹੋ।
49ਮੈਂ ਤੁਹਾਨੂੰ ਭੇਜ ਰਿਹਾ ਹਾਂ ਜੋ ਮੇਰੇ ਪਿਤਾ ਨੇ ਵਾਅਦਾ ਕੀਤਾ ਹੈ; ਪਰ ਉਦੋਂ ਤੱਕ ਯੇਰੂਸ਼ਲੇਮ ਸ਼ਹਿਰ ਵਿੱਚ ਰਹੋ ਜਦੋਂ ਤੱਕ ਤੁਸੀਂ ਉੱਪਰੋਂ ਸ਼ਕਤੀ ਪ੍ਰਾਪਤ ਨਹੀਂ ਕਰ ਲੈਂਦੇ।”
50ਜਦੋਂ ਯਿਸ਼ੂ ਨੇ ਉਹਨਾਂ ਨੂੰ ਬੈਥਨੀਆ ਦੇ ਇਲਾਕੇ ਵਿੱਚ ਲਿਆਂਦਾ ਤਾਂ ਯਿਸ਼ੂ ਨੇ ਆਪਣੇ ਹੱਥ ਉੱਪਰ ਕੀਤੇ ਅਤੇ ਉਹਨਾਂ ਨੂੰ ਅਸੀਸ ਦਿੱਤੀ।