3ਪਰ ਜਦੋਂ ਉਹ ਕਬਰ ਦੇ ਅੰਦਰ ਗਈਆਂ ਤਾਂ ਉਹਨਾਂ ਨੂੰ ਪ੍ਰਭੂ ਯਿਸ਼ੂ ਦੀ ਲਾਸ਼ ਉੱਥੇ ਨਾ ਲੱਭੀ।
4ਜਦੋਂ ਉਹ ਇਸ ਬਾਰੇ ਅਚੰਭਿਤ ਸਨ, ਅਚਾਨਕ ਦੋ ਆਦਮੀ ਬਿਜਲੀ ਵਾਂਗ ਚਮਕਦੇ ਕੱਪੜਿਆਂ ਵਿੱਚ ਉਹਨਾਂ ਦੇ ਕੋਲ ਆ ਕੇ ਖੜ੍ਹੇ ਹੋ ਗਏ।
5ਡਰਦੇ ਹੋਏ ਔਰਤਾਂ ਨੇ ਆਪਣੇ ਚਿਹਰੇ ਧਰਤੀ ਵੱਲ ਝੁਕਾਏ, ਪਰ ਆਦਮੀਆਂ ਨੇ ਉਹਨਾਂ ਨੂੰ ਕਿਹਾ, “ਤੁਸੀਂ ਜਿਉਂਦੇ ਆਦਮੀ ਨੂੰ ਮੁਰਦਿਆਂ ਵਿੱਚ ਕਿਉਂ ਲੱਭ ਰਹੀਆਂ ਹੋ?
6ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ! ਯਾਦ ਕਰੋ ਜਦੋਂ ਉਹ ਗਲੀਲ ਵਿੱਚ ਤੁਹਾਡੇ ਨਾਲ ਸੀ, ਉਸ ਨੇ ਤੁਹਾਨੂੰ ਕੀ ਕਿਹਾ ਸੀ:
7‘ਇਹ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਪਾਪੀਆਂ ਦੇ ਹਵਾਲੇ ਕੀਤਾ ਜਾਵੇ, ਸਲੀਬ ਦਿੱਤੀ ਜਾਵੇ ਅਤੇ ਫਿਰ ਤੀਜੇ ਦਿਨ ਮਰੇ ਹੋਇਆ ਵਿੱਚੋਂ ਜੀ ਉੱਠਣ।’ ”