49ਮੈਂ ਤੁਹਾਨੂੰ ਭੇਜ ਰਿਹਾ ਹਾਂ ਜੋ ਮੇਰੇ ਪਿਤਾ ਨੇ ਵਾਅਦਾ ਕੀਤਾ ਹੈ; ਪਰ ਉਦੋਂ ਤੱਕ ਯੇਰੂਸ਼ਲੇਮ ਸ਼ਹਿਰ ਵਿੱਚ ਰਹੋ ਜਦੋਂ ਤੱਕ ਤੁਸੀਂ ਉੱਪਰੋਂ ਸ਼ਕਤੀ ਪ੍ਰਾਪਤ ਨਹੀਂ ਕਰ ਲੈਂਦੇ।”
50ਜਦੋਂ ਯਿਸ਼ੂ ਨੇ ਉਹਨਾਂ ਨੂੰ ਬੈਥਨੀਆ ਦੇ ਇਲਾਕੇ ਵਿੱਚ ਲਿਆਂਦਾ ਤਾਂ ਯਿਸ਼ੂ ਨੇ ਆਪਣੇ ਹੱਥ ਉੱਪਰ ਕੀਤੇ ਅਤੇ ਉਹਨਾਂ ਨੂੰ ਅਸੀਸ ਦਿੱਤੀ।
51ਜਦੋਂ ਉਹ ਉਹਨਾਂ ਨੂੰ ਅਸੀਸ ਦੇ ਰਹੇ ਸਨ ਤਾਂ ਯਿਸ਼ੂ ਨੇ ਉਹਨਾਂ ਨੂੰ ਛੱਡ ਦਿੱਤਾ ਅਤੇ ਸਵਰਗ ਵਿੱਚ ਉੱਠਾ ਲਏ ਗਏ।
52ਤਦ ਉਹਨਾਂ ਨੇ ਯਿਸ਼ੂ ਦੀ ਅਰਾਧਨਾ ਕੀਤੀ ਅਤੇ ਬੜੇ ਅਨੰਦ ਨਾਲ ਯੇਰੂਸ਼ਲੇਮ ਵਾਪਸ ਪਰਤੇ।
53ਅਤੇ ਉਹ ਲਗਾਤਾਰ ਹੈਕਲ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਦੇ ਰਹੇ।